Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਰਮਿਆਨ ਟੈਲੀਫੋਨ ’ਤੇ ਗੱਲਬਾਤ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਿਟੇਨ ਵਿੱਚ ਹਾਲ ਹੀ ਵਿੱਚ ਸੰਪੰਨ ਹੋਈਆਂ ਚੋਣਾਂ ਵਿੱਚ ਜਿੱਤ ਲਈ ਉੱਥੋਂ ਦੇ ਪ੍ਰਧਾਨ ਮੰਤਰੀ, ਸ਼੍ਰੀ ਬੋਰਿਸ ਜਾਨਸਨ ਨੂੰ ਟੈਲੀਫੋਨ ’ਤੇ ਵਧਾਈਆਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਸ਼੍ਰੀ ਜਾਨਸਨ ਨੂੰ ਕਿਹਾ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦਾ ਫਿਰ ਤੋਂ ਚੁਣਿਆ ਜਾਣਾ ਉੱਥੋਂ ਦੇ ਲੋਕਾਂ ਦਾ ਉਨ੍ਹਾਂ ਅਤੇ ਉਨ੍ਹਾਂ ਦੀ ਕੰਜਰਵੇਟਿਵ ਪਾਰਟੀ ਵਿੱਚ ਪ੍ਰਗਟਾਏ ਭਰੋਸੇ ਨੂੰ ਦਰਸਾਉਂਦਾ ਹੈ।

ਭਾਰਤ ਦੇ ਲੋਕਾਂ ਅਤੇ ਆਪਣੀ ਤਰਫੋਂ ਸ਼੍ਰੀ ਜਾਨਸਨ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਇਹ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਸਮਰੱਥ ਲੀਡਰਸ਼ਿਪ ਵਿੱਚ ਭਾਰਤ ਅਤੇ ਬ੍ਰਿਟੇਨ ਦਰਮਿਆਨ ਰਣਨੀਤਕ ਸਾਂਝੇਦਾਰੀ ਹੋਰ ਮਜ਼ਬੂਤ ਹੋਵੇਗੀ।

ਸ਼੍ਰੀ ਬੋਰਿਸ ਜਾਨਸਨ ਨੇ ਸ਼ੁਭਕਾਮਨਾਵਾਂ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਭਾਰਤ-ਬ੍ਰਿਟੇਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਵੀ ਪ੍ਰਗਟਾਈ ।

ਪ੍ਰਧਾਨ ਮੰਤਰੀ ਨੇ ਸ਼੍ਰੀ ਜਾਨਸਨ ਨੂੰ ਆਪਣੀ ਸੁਵਿਧਾ ਅਨੁਸਾਰ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ। ਇਹ ਸੱਦਾ ਉਨ੍ਹਾਂ ਨੇ ਸਵੀਕਾਰ ਕਰ ਲਿਆ।

******

ਵੀਆਰਆਰਕੇ/ਐੱਸਐੱਚ