Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ


 ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਮਾਤਾ ਦੇ ਬਹਾਦਰ ਪੁੱਤਰ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ  ਅੱਜ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਆਜ਼ਾਦੀ ਦੀ ਲਹਿਰ ਵਿੱਚ ਇੱਕ ਨਵੀਂ ਚੇਤਨਾ ਜਗਾਈ।  ਸ੍ਰੀ ਮੋਦੀ ਨੇ ਕਿਹਾ , “ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ।”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

“ਭਾਰਤ ਮਾਤਾ ਦੇ ਬਹਾਦਰ ਪੁੱਤਰ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ’ਤੇ ਕੋਟਿ-ਕੋਟਿ ਪ੍ਰਣਾਮ । ਉਨ੍ਹਾਂ ਨੇ ਆਪਣੇ ਇਨਕਲਾਬੀ ਵਿਚਾਰਾਂ ਨਾਲ ਆਜ਼ਾਦੀ ਦੇ ਅੰਦੋਲਨ ਵਿੱਚ ਇੱਕ ਨਵੀਂ ਚੇਤਨਾ ਜਗਾਈ। ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਹਰ ਪੀੜ੍ਹੀ ਨੂੰ ਰਾਸ਼ਟਰ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ ।”

****

ਐੱਮਜੇਪੀਐੱਸ/ਵੀਜੇ