Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਲੈਫਟੀਨੈਂਟ ਐੱਚ. ਆਰ. ਮੈਕਮਾਸਟਰ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਲੈਫਟੀਨੈਂਟ ਐੱਚ. ਆਰ. ਮੈਕਮਾਸਟਰ ਵੱਲੋਂ  ਪ੍ਰਧਾਨ ਮੰਤਰੀ ਨਾਲ ਮੁਲਾਕਾਤ


ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਲੈਫਟੀਨੈਂਟ ਐੱਚ. ਆਰ. ਮੈਕਮਾਸਟਰ ਨੇ ਅੱਜ ਇਥੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਲੈਫਟੀਨੈਂਟ ਐੱਚ. ਆਰ. ਮੈਕਮਾਸਟਰ ਨੇ ਪ੍ਰਧਾਨ ਮੰਤਰੀ ਤੱਕ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਵਧਾਈਆਂ ਪਹੁੰਚਾਈਆਂ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟਰੰਪ ਨਾਲ ਟੈਲੀਫੋਨ ‘ਤੇ ਹੋਈ ਆਪਣੀ ਹਾਂ-ਪੱਖੀ ਗੱਲਬਾਤ ਨੂੰ ਯਾਦ ਕਰਦਿਆਂ ਦੁਹਰਾਇਆ ਕਿ ਦੋਹਾਂ ਧਿਰਾਂ ਵੱਲੋਂ ਰਣਨੀਤਕ ਭਾਈਵਾਲੀ ਨੂੰ ਕਾਫੀ ਅਹਿਮੀਅਤ ਦਿੱਤੀ ਜਾਂਦੀ ਹੈ। ਉਨ੍ਹਾਂ ਭਾਰਤ-ਅਮਰੀਕਾ ਸਰਹੱਦ ਪਾਰ ਦੀਆਂ ਸਰਗਰਮੀਆਂ ਤੇਜ਼ ਕਰਨ ਬਾਰੇ ਹੋਈ ਗੱਲਬਾਤ ਨੂੰ ਵੀ ਯਾਦ ਕੀਤਾ।

ਲੈਫਟੀਨੈਂਟ ਐੱਚ. ਆਰ. ਮੈਕਮਾਸਟਰ ਨੇ ਪ੍ਰਧਾਨ ਮੰਤਰੀ ਨਾਲ ਅਫਗਾਨਿਸਤਾਨ, ਪੱਛਮੀ ਏਸ਼ੀਆ ਅਤੇ ਡੀ ਪੀ ਆਰ ਕੇ ਵਿੱਚ ਸੁਰੱਖਿਆ ਸਥਿਤੀ ਦੇ ਸੰਦਰਭ ਵਿੱਚ ਚਰਚਾ ਕੀਤੀ। ਇਸ ਗਲ ਬਾਤ ਵਿੱਚ ਦੋਹਾਂ ਆਗੂਆਂ ਨੇ ਚਰਚਾ ਕੀਤੀ ਕਿ ਕਿਵੇਂ ਦੋਵੇਂ ਦੇਸ਼ ਦਹਿਸ਼ਤਵਾਦ ਦੀ ਚੁਣੌਤੀ ਦਾ ਮਿਲ ਕੇ ਟਾਕਰਾ ਕਰ ਸਕਦੇ ਹਨ ਅਤੇ ਕਿਵੇਂ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਵਧਾ ਸਕਦੇ ਹਨ।

AKT/HS