ਪੀਐੱਮਇੰਡੀਆ

ਅਮਰੀਕੀ ਰੱਖਿਆ ਮੰਤਰੀ ਜੇਮਜ਼ ਮੈਟਿਜ਼ ਨੇ ਇਥੇ ਦੁਪਹਿਰ ਵੇਲੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਇਸ ਸਾਲ ਜੂਨ ਵਿਚ ਹੋਏ ਆਪਣੇ ਅਮਰੀਕਾ ਦੌਰੇ ਦੌਰਾਨ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਦੌਰਾਨ ਹੋਈ ਵਿਸਤ੍ਰਿਤ, ਸਪਸ਼ਟ ਅਤੇ ਲਾਹੇਵੰਦ ਗੱਲਬਾਤ ਨੂੰ ਯਾਦ ਕੀਤਾ। ਦੋਹਾਂ ਧਿਰਾਂ ਨੇ ਆਪਸੀ ਰਣਨੀਤਕ ਭਾਵੀਵਾਲੀ ਨੂੰ ਹੋਰ ਅੱਗੇ ਲਿਜਾਣ ਦਾ ਇਰਾਦਾ ਮਜ਼ਬੂਤ ਕੀਤਾ। ਸ੍ਰੀ ਮੈਟਿਜ਼ ਨੇ ਪ੍ਰਧਾਨ ਮੰਤਰੀ ਨੂੰ ਦੋਪੱਖੀ ਏਜੰਡੇ ਨੂੰ ਅੱਗੇ ਵਧਾਉਣ ਅਤੇ ਦੌਰੇ ਦੌਰਾਨ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਵਿਚ ਹੋਈ ਪ੍ਰਗਤੀ ਬਾਰੇ ਜਾਣੂ ਕਰਵਾਇਆ।
ਦੋਹਾਂ ਆਗੂਆਂ ਨੇ ਖੇਤਰੀ ਅਤੇ ਵਿਸ਼ਵ ਪੱਧਰੀ ਸਹਿਯੋਗ ਵਿਚ ਵਾਧਾ ਕਰਨ ਅਤੇ ਸ਼ਾਂਤੀ, ਸਥਿਰਤਾ ਲਈ ਪਹਿਲਾਂ ਬਾਰੇ ਚਰਚਾ ਕਰਨ ਤੋਂ ਇਲਾਵਾ ਦਹਿਸ਼ਤ ਦਾ ਮੁਕਾਬਲਾ ਕਰਨ ਲਈ ਯਤਨਾਂ ਬਾਰੇ ਵੀ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਦੋਹਾਂ ਦੇਸ਼ਾਂ ਦਰਮਿਆਨ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵ ਮੁੱਦਿਆਂ ਬਾਰੇ ਜਾਰੀ ਨਜ਼ਦੀਕੀ ਸਹਿਯੋਗ ਦੀ ਪ੍ਰਸ਼ੰਸਾ ਕੀਤੀ।
AKT/NT
Met Mr. Jim Mattis, Secretary @DeptofDefense and discussed India-USA relations. pic.twitter.com/rx8c7ISmYa
— Narendra Modi (@narendramodi) September 26, 2017