Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅੰਤਰਰਾਸ਼ਟਰੀ ਯੋਗ ਦਿਵਸ -2017 ਮੌਕੇ ਪ੍ਰਧਾਨ ਮੰਤਰੀ ਨੇ ਅੱਜ ਲਖਨਊ ਵਿਖੇ ਆਯੋਜਿਤ ਸਮੂਹਿਕ ਯੋਗ ਪ੍ਰਦਰਸ਼ਨ ਵਿੱਚ ਹਿੱਸਾ ਲਿਆ।

ਲਗਾਤਾਰ ਜਾਰੀ ਵਰਖਾ ਵਿੱਚ ਰਾਮਾਬਾਈ ਅੰਬੇਡਕਰ ਮੈਦਾਨ ਵਿੱਚ ਹੋਏ ਇਸ ਸਮਾਗਮ ਵਿੱਚ ਹਜ਼ਾਰਾਂ ਲੋਕ ਇਕੱਠੇ ਹੋਏ।

ਜੋਸ਼ ਵਿੱਚ ਇਕੱਠੇ ਹੋਏ ਅਤੇ ਨਾਅਰੇ ਲਗਾ ਰਹੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ ਯੋਗ ਸਮਾਰੋਹ ਵਿੱਚ ਹਿੱਸਾ ਲੈ ਰਹੇ ਲੋਕਾਂ ਨੂੰ ਲਖਨਊ ਤੋਂ ਆਪਣੇ ਵੱਲੋਂ ਵਧਾਈਆਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਅੱਜ ਬਹੁਤ ਸਾਰੇ ਲੋਕਾਂ ਦੇ ਜੀਵਨ ਦਾ ਹਿੱਸਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਤੋਂ ਬਾਹਰ ਵੀ ਯੋਗ ਦੀ ਕਾਫੀ ਪ੍ਰਸਿੱਧੀ ਹੈ ਅਤੇ ਇਸ ਨੇ ਦੁਨੀਆ ਨੂੰ ਭਾਰਤ ਨਾਲ ਜੋੜਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪਿਛਲੇ 3 ਸਾਲ ਵਿੱਚ ਕਈ ਯੋਗ ਸੰਸਥਾਨ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਯੋਗ ਅਧਿਆਪਕਾਂ ਦੀ ਮੰਗ ਵਧ ਰਹੀ ਹੈ। ਸਰੀਰ ਨੂੰ ਫਿੱਟ ਰੱਖਣ ਤੋਂ ਇਲਾਵਾ ਉਸ ਦਾ ਤੰਦਰੁਸਤ ਹੋਣਾ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਸਿਹਤਮੰਦ ਹੋਣ ਦਾ ਇੱਕ ਮਾਧਿਅਮ ਹੈ।

ਪ੍ਰਧਾਨ ਮੰਤਰੀ ਨੇ ਹਰੇਕ ਨੂੰ ਅਪੀਲ ਕੀਤੀ ਕਿ ਯੋਗ ਨੂੰ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਯੋਗ ਸਿਹਤ ਦਾ ਭਰੋਸਾ ਦਿਵਾਉਂਦਾ ਹੈ ਅਤੇ ਇਹ ਕੋਈ ਮਹਿੰਗਾ ਵੀ ਨਹੀਂ ।

ਇਸ ਤੋਂ ਪਹਿਲਾਂ ਲਖਨਊ ਵਿੱਚ ਪ੍ਰਧਾਨ ਮੰਤਰੀ ਦਾ ਸਵਾਗਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯ ਨਾਥ ਨੇ ਕਰਦੇ ਹੋਏ ਕਿਹਾ ਕਿ ਯੋਗ ਸਾਡੀ ਰਵਾਇਤ ਦਾ ਹਿੱਸਾ ਹੈ ਅਤੇ ਇਹ ਸਾਨੂੰ ਸੰਗਠਤ ਰੱਖਦਾ ਹੈ।

VBA/HS