Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅੱਟੁਕਲ ਪੋਂਗਲ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਟੁਕਲ ਪੋਂਗਲ ਦੇ ਪਵਿੱਤਰ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ ਲਈ ਇਸ ਤਿਉਹਾਰ ਦੇ ਵਿਸ਼ੇਸ਼ ਮਹੱਤਵ ਨੂੰ ਉਜਾਗਰ ਕਰਦਿਆਂ ਇਸ ਸ਼ੁਭ ਮੌਕੇ ‘ਤੇ ਸਮਾਜ ਵਿੱਚ ਖ਼ੁਸ਼ਹਾਲੀ, ਚੰਗੀ ਸਿਹਤ, ਸਦਭਾਵਨਾ ਅਤੇ ਏਕਤਾ ਲਈ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;

“ਅੱਟੁਕਲ ਪੋਂਗਲ ਦੇ ਪਵਿੱਤਰ ਮੌਕੇ ‘ਤੇ ਤਹਿ ਦਿਲੋਂ ਸ਼ੁਭਕਾਮਨਾਵਾਂ। ਇਹ ਤਿਉਹਾਰ ਸਾਡੀ ਨਾਰੀ ਸ਼ਕਤੀ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਹ ਸ਼ੁਭ ਦਿਨ ਸਾਰਿਆਂ ਦੀ ਜ਼ਿੰਦਗੀ ਵਿੱਚ ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਿਆਵੇ। ਸਮਾਜ ਵਿੱਚ ਸਦਭਾਵਨਾ ਅਤੇ ਏਕਤਾ ਦੀ ਭਾਵਨਾ ਹੋਰ ਮਜ਼ਬੂਤ ​​ਹੋਵੇ।”

 

****

ਐੱਮਜੇਪੀਐੱਸ/ਐੱਸਟੀ