ਪੀਐੱਮਇੰਡੀਆ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਾਣਯੋਗ ਸਕਾਟ ਮੋਰੀਸਨ (Scott Morrison) ਨੇ 23 ਮਈ 2019 ਨੂੰ ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਟੈਲੀਫੋਨ ਉੱਤੇ ਗੱਲਬਾਤ ਕੀਤੀ ਅਤੇ 17ਵੀਂ ਲੋਕ ਸਭਾ ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ਉੱਤੇ ਉਨ੍ਹਾਂ ਨੂੰ ਵਧਾਈ ਦਿੱਤੀ ।
ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਭਾਰਤ, ਆਸਟ੍ਰੇਲੀਆ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਨੂੰ ਬਹੁਤ ਮਹੱਤਵ ਦਿੰਦਾ ਹੈ। ਉਨ੍ਹਾਂ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਆਸਟ੍ਰੇਲੀਆ ਦੋਵੇਂ ਹੀ ਮਜ਼ਬੂਤ ਅਤੇ ਜੀਵੰਤ ਲੋਕਤੰਤਰ ਹਨ ਅਤੇ ਸਾਡੇ ਵਧਦੇ ਆਰਥਿਕ ਸਬੰਧਾਂ, ਉੱਚ ਪੱਧਰੀ ਸੰਪਰਕਾਂ ਅਤੇ ਜਨਤਾ ਦਰਮਿਆਨ ਮਜ਼ਬੂਤ ਹੁੰਦੇ ਸਬੰਧਾਂ ਕਾਰਨ ਸਾਡੇ ਰਿਸ਼ਤਿਆਂ ਵਿੱਚ ਉਤਪੰਨ ਗਤੀ (momentum) ਭਵਿੱਖ ਵਿੱਚ ਵੀ ਜਾਰੀ ਰਹੇਗੀ ।
ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਆਪਣੀ ਲਿਬਰਲ-ਨੈਸ਼ਨਲ ਕੋਲੀਸ਼ਨ ਪਾਰਟੀ ਨੂੰ ਜਿੱਤਾਉਣ ਲਈ ਪ੍ਰਧਾਨ ਮੰਤਰੀ ਮੋਰੀਸਨ ਨੂੰ ਵਧਾਈ ਵੀ ਦਿੱਤੀ । ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਰੀਸਨ ਨੂੰ ਭਾਰਤ ਦੀ ਯਾਤਰਾ ਉੱਤੇ ਆਉਣ ਦਾ ਆਪਣਾ ਸੱਦਾ ਦੁਹਰਾਇਆ।
Prime Minister’s Office24-May, 2019 12:10 IST
***
ਏਕੇਟੀ/ਐੱਸਐੱਚ/ਵੀਕੇ