Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਉੱਤਰ-ਪੂਰਬ ਖੇਤਰ ਦੇ ਵੱਖ-ਵੱਖ ਹਿੱਸਿਆਂ ਵਿਚ ਹੜ੍ਹਾਂ ਦੀ ਸਥਿਤੀ ਉੱਤੇ ਪ੍ਰਧਾਨ ਮੰਤਰੀ ਨੇ ਚਿੰਤਾ ਪ੍ਰਗਟਾਈ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉੱਤਰ-ਪੂਰਬੀ ਖੇਤਰ ਦੇ ਵੱਖ ਵੱਖ ਹਿੱਸਿਆਂ ਵਿਚ ਹੜ੍ਹਾਂ ਤੋਂ ਪੈਦਾ ਹੋ ਰਹੀ ਸਥਿਤੀ ਉੱਤੇ ਚਿੰਤਾ ਪ੍ਰਗਟਾਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ ”ਮੈਂ ਉੱਤਰ-ਪੂਰਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹਾਂ ਤੋਂ ਪੈਦਾ ਹੋ ਰਹੀ ਸਥਿਤੀ ਉੱਤੇ ਚਿੰਤਤ ਹਾਂ। ਮੈਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਦੁਖ ਦਰਦ ਵਿਚ ਸ਼ਾਮਲ ਹਾਂ।

ਸਾਰਾ ਦੇਸ਼ ਉੱਤਰ ਪੂਰਬ ਦੇ ਲੋਕਾਂ ਲਈ ਦੁਖ ਦੀ ਇਸ ਘੜੀ ਵਿੱਚ ਸਾਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਕੇਂਦਰ ਸਥਿਤੀ ਨੂੰ ਆਮ ਵਾਂਗ ਬਣਾਉਣ ਵਿੱਚ ਹਰ ਸੰਭਵ ਸਹਾਇਤਾ ਦੇਵੇਗਾ।

ਮੈਂ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਹੋਰ ਅਧਿਕਾਰੀਆਂ ਨਾਲ ਦਿੱਲੀ ਅਤੇ ਸੂਬਿਆਂ ਵਿੱਚ ਹੜਾਂ ਦੀ ਸਥਿਤੀ ਬਾਰੇ ਵੀ ਗੱਲਬਾਤ ਕੀਤੀ ਹੈ।

ਮੈਂ ਆਪਣੇ ਸਾਥੀ ਕਿਰਨ ਰਿਜਿਜੂ ਨੂੰ ਕਿਹਾ ਹੈ ਕਿ ਉਹ ਨਿੱਜੀ ਤੌਰ ’ਤੇ ਬਚਾਅ ਅਤੇ ਸਹਾਇਤਾ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ।” ।

AKT/NT