Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬਿਜਲੀ ਗਿਰਨ ਨਾਲ ਹੋਏ ਜਾਨੀ ਨੁਕਸਾਨ ‘ਤੇ ਪ੍ਰਧਾਨ ਮੰਤਰੀ ਨੇ ਦੁਖ ਪ੍ਰਗ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਗਿਰਨ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟ ਕੀਤਾ ਹੈ ਅਤੇ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, ” ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਅਸਮਾਨੀ ਬਿਜਲੀ ਗਿਰਨ ਨਾਲ ਹੋਇਆ ਜਾਨੀ ਨੁਕਸਾਨ ਦਿਲ ਦੁਖੀ ਕਰਨ ਵਾਲਾ ਹੈ। ਇਸ ਤਰਾਸਦੀ ਵਿੱਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਆਪਣੀ ਸੋਗ ਸੰਵੇਦਨਾ ਪ੍ਰਗਟ ਕਰਦਾ ਹਾਂ। ਈਸ਼ਵਰ ਉਨ੍ਹਾਂ ਨੂੰ ਇਸ ਦੁਖ ਨੂੰ ਸਹਿਣ ਕਰਨ ਦੀ ਤਾਕਤ ਦੇਵੇ: ਪ੍ਰਧਾਨ ਮੰਤਰੀ ਮੋਦੀ (@narendramodi)।”

ਪ੍ਰਧਾਨ ਮੰਤਰੀ ਨੂੰ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਗਿਰਨ ਕਾਰਨ ਹੋਏ ਜਾਨੀ ਨੁਕਸਾਨ ਅਤੇ ਨੁਕਸਾਨਾਂ ਬਾਰੇ ਦੱਸਿਆ ਗਿਆ। ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ ਤੋਂ ਮ੍ਰਿਤਕਾਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ।

************

ਡੀਐੱਸ/ਐੱਸਐੱਚ