Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਏਆਈ ਇੰਪੈਕਟ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨਾਲ ਮੁਲਾਕਾਤ

ਏਆਈ ਇੰਪੈਕਟ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨਾਲ ਮੁਲਾਕਾਤ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਫਰਵਰੀ, 2026 ਨੂੰ ਏਆਈ ਇੰਪੈਕਟ ਸੰਮੇਲਨ ਦੌਰਾਨ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਸ਼੍ਰੀ ਐਂਟੋਨੀਓ ਗੁਟੇਰੇਸ ਨਾਲ ਮੁਲਾਕਾਤ ਕੀਤੀ।

ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ (ਯੂਐੱਨਐੱਸਜੀ) ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਪਹੁੰਚਯੋਗ ਅਤੇ ਮਨੁੱਖ-ਕੇਂਦ੍ਰਿਤ ਬਣਾਉਣ ਦੇ ਉਦੇਸ਼ ਨਾਲ ਏਆਈ ਇੰਪੈਕਟ ਸੰਮੇਲਨ ਦਾ ਆਯੋਜਨ ਕਰਨ ਲਈ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਇੱਕ ਸੁਤੰਤਰ ਅੰਤਰਰਾਸ਼ਟਰੀ ਵਿਗਿਆਨਕ ਪੈਨਲ ਸਥਾਪਤ ਕਰਨ ਲਈ ਸਕੱਤਰ-ਜਨਰਲ ਦੇ ਯਤਨਾਂ ਅਤੇ ਏਆਈ ਦੇ ਖੇਤਰ ਵਿੱਚ ਵਿਕਾਸਸ਼ੀਲ ਦੇਸ਼ਾਂ ਨੂੰ ਉਨ੍ਹਾਂ ਦੇ ਸਮਰਥਨ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਏਆਈ ਲਈ ‘ਮਨੁੱਖੀ’ ਦ੍ਰਿਸ਼ਟੀਕੋਣ ਅਤੇ ਵਿਕਾਸ ਲਈ ਇੱਕ ਉਤਪ੍ਰੇਰਕ ਵਜੋਂ ਤਕਨਾਲੋਜੀ ਦੀ ਭੂਮਿਕਾ ਨੂੰ ਦੁਹਰਾਇਆ।

ਦੋਵਾਂ ਆਗੂਆਂ ਨੇ ਸਮਕਾਲੀ ਹਕੀਕਤਾਂ ਨੂੰ ਦਰਸਾਉਂਦੀ ਬਹੁ-ਧਰੁਵੀ ਵਿਸ਼ਵ ਵਿਵਸਥਾ ਦੀ ਜ਼ਰੂਰਤ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ, ਖ਼ਾਸ ਕਰਕੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਤੁਰੰਤ ਸੁਧਾਰ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਸ਼੍ਰੀ ਗੁਟੇਰੇਸ ਨੂੰ ਉਨ੍ਹਾਂ ਦੇ ਬਾਕੀ ਕਾਰਜਕਾਲ ਲਈ ਦਿਲੋਂ  ਸ਼ੁਭਕਾਮਨਾਵਾਂ ਦਿੱਤੀਆਂ।

************

ਐੱਮਜੇਪੀਐੱਸ /ਐੱਸਟੀ