Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕੇਂਦਰੀ ਕੈਬਨਿਟ ਨੇ ਐਮਰਜੈਂਸੀ ਲਗਾਈ ਜਾਣ ਦੇ 50 ਵਰ੍ਹੇ ਪੂਰੇ ਹੋਣ ‘ਤੇ ਲੋਕਤੰਤਰ ਨੂੰ ਸੁਰੱਖਿਅਤ ਰੱਖਣ ਦਾ ਸੰਕਲਪ ਲਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਦੇਸ਼ ਵਿੱਚ ਐਮਰਜੈਂਸੀ ਲਗਾਈ ਜਾਣ ਦੇ 50 ਵਰ੍ਹੇ ਪੂਰੇ ਹੋਣ ਦੇ ਮੌਕੇ ‘ਤੇ ਅਣਗਿਣਤ ਵਿਅਕਤੀਆਂ ਦੀ ਦਮਨਕਾਰੀ ਪੀੜ੍ਹਾ ਨੂੰ ਯਾਦ ਰੱਖਣ ਅਤੇ ਉਨ੍ਹਾਂ ਦੇ ਤਿਆਗ ਨੂੰ ਸਨਮਾਨ ਦੇਣ ਦਾ ਸੰਕਲਪ ਲਿਆ, ਜਿਨ੍ਹਾਂ ਨੇ ਐਮਰਜੈਂਸੀ ਅਤੇ ਭਾਰਤੀ ਸੰਵਿਧਾਨ ਦੀ ਭਾਵਨਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਦਾ ਵਿਰੋਧ ਕੀਤਾ। 1974 ਵਿੱਚ ਨਵ-ਨਿਰਮਾਣ ਅੰਦੋਲਨ ਅਤੇ ਸੰਪੂਰਨ ਕ੍ਰਾਂਤੀ ਅਭਿਆਨ ਨੂੰ ਕੁਚਲਣ ਦੀ ਕੋਸ਼ਿਸ਼ ਨਾਲ ਸਮੇਂ ਦੀ ਸਰਕਾਰ ਨੇ ਐਮਰਜੈਂਸੀ ਵੱਲ ਬੇਰਹਿਮ ਕਦਮ ਵਧਾਏ ਸਨ।

ਕੇਂਦਰੀ ਕੈਬਨਿਟ ਨੇ ਅੱਜ ਉਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਰੱਖਿਆ ਜਿਨ੍ਹਾਂ ਤੋਂ ਸੰਵਿਧਾਨ ਦੁਆਰਾ ਦਿੱਤੇ ਗਏ ਲੋਕਤੰਤਰੀ ਅਧਿਕਾਰ ਖੋਹ ਲਏ ਗਏ ਸਨ ਅਤੇ ਉਨ੍ਹਾਂ ਨੂੰ ਅਕਲਪਿਤ ਭਿਆਨਕਤਾ ਦਾ ਸਾਹਮਣਾ ਕਰਨਾ ਪਿਆ ਸੀ। ਕੇਂਦਰੀ ਕੈਬਨਿਟ ਨੇ ਐਮਰਜੈਂਸੀ ਦੀਆਂ ਵਧੀਕੀਆਂ ਵਿਰੁੱਧ ਉਨ੍ਹਾਂ ਦੀ ਮਿਸਾਲੀ ਹਿੰਮਤ ਅਤੇ ਦਲੇਰੀ ਨਾਲ ਵਿਰੋਧ ਪ੍ਰਤੀ ਸ਼ਰਧਾਂਜਲੀ ਵਿਅਕਤ ਕੀਤੀ।

ਸੰਵਿਧਾਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ, ਭਾਰਤੀ ਗਣਰਾਜ ਅਤੇ ਲੋਕਤੰਤਰੀ ਭਾਵਨਾ ‘ਤੇ ਹਮਲਾ, ਸੰਘਵਾਦ ਨੂੰ ਕਮਜ਼ੋਰ ਕਰਨਾ ਅਤੇ ਮੌਲਿਕ ਅਧਿਕਾਰਾਂ, ਮਨੁੱਖੀ ਆਜ਼ਾਦੀ ਅਤੇ ਮਾਣ-ਸਨਮਾਨ ਨੂੰ ਮੁਅੱਤਲ ਕਰਨ ਦੇ ਭਾਰਤੀ ਇਤਿਹਾਸ ਦੇ ਉਸ ਅਭੁੱਲ ਦੁਖਦਾਈ ਅਧਿਆਏ ਵਾਲੇ ‘ਸੰਵਿਧਾਨ ਹੱਤਿਆ ਦਿਵਸ’ ਦੇ ਅੱਜ 2025 ਵਿੱਚ 50 ਵਰ੍ਹੇ ਪੂਰੇ ਹੋ ਗਏ ਹਨ।

ਕੇਂਦਰੀ ਕੈਬਨਿਟ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਭਾਰਤ ਦੇ ਲੋਕਾਂ ਦਾ ਭਾਰਤੀ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤੰਤਰੀ ਕਦਰਾਂ ਕੀਮਤਾਂ ਵਿੱਚ ਦ੍ਰਿੜ ਵਿਸ਼ਵਾਸ ਹੈ। ਨੌਜਵਾਨਾਂ ਲਈ ਇਹ ਮਹੱਤਵਪੂਰਨ ਹੈ ਕਿ ਉਹ ਉਨ੍ਹਾਂ ਲੋਕਾਂ ਤੋਂ ਪ੍ਰੇਰਨਾ ਲੈਣ ਜਿਨ੍ਹਾਂ ਨੇ ਤਾਨਾਸ਼ਾਹੀ ਪ੍ਰਵਿਰਤੀਆਂ ਦਾ ਸਖ਼ਤ ਵਿਰੋਧ ਕੀਤਾ ਅਤੇ ਸਾਡੇ ਸੰਵਿਧਾਨ ਅਤੇ ਇਸ ਦੇ ਲੋਕਤੰਤਰੀ ਢਾਂਚੇ ਦੀ ਰਾਖੀ ਲਈ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ।

ਭਾਰਤ ਲੋਕਤੰਤਰ ਦੀ ਜਨਨੀ ਹੋਣ ਦੇ ਨਾਤੇ, ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ, ਸੰਭਾਲ ਅਤੇ ਸੁਰੱਖਿਆ ਦੀ ਇੱਕ ਬੇਮਿਸਾਲ ਉਦਾਹਰਣ ਹੈ।

ਆਓ, ਇੱਕ ਰਾਸ਼ਟਰ ਦੇ ਰੂਪ ਵਿੱਚ, ਅਸੀਂ ਆਪਣੇ ਸੰਵਿਧਾਨ ਅਤੇ ਇਸ ਦੀ ਲੋਕਤੰਤਰੀ ਅਤੇ ਸੰਘੀ ਭਾਵਨਾ ਨੂੰ ਕਾਇਮ ਰੱਖਣ ਦੇ ਆਪਣੇ ਸੰਕਲਪ ਨੂੰ ਮੁੜ ਦੁਹਰਾਈਏ।

****

ਐੱਮਜੇਪੀਐੱਸ/ਐੱਸਆਰ