ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਵਾਤਾਵਰਣ ਦੇ ਖੇਤਰ ਵਿੱਚ ਭਾਰਤ ਅਤੇ ਫਰਾਂਸ ਦਰਮਿਆਨ ਸਹਿਯੋਗ ਪੱਤਰ ਨੂੰ ਪ੍ਰਵਾਨਗੀ ਦਿੱਤੀ ਹੈ।
ਇਸ ਨਾਲ ਦੋਨੋਂ ਦੇਸ਼ਾਂ ਦਰਮਿਆਨ ਵਾਤਾਵਰਣ ਸੁਰੱਖਿਆ ਦੇ ਖੇਤਰ ਵਿੱਚ ਅਤੇ ਕੁਦਰਤੀ ਸੰਸਾਧਨਾਂ ਦੇ ਪ੍ਰਬੰਧਨ ਲਈ ਨੇੜਲੇ ਅਤੇ ਲੰਬੇ ਸਮੇਂ ਦੇ ਸਹਿਯੋਗ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਇਸ ਤਹਿਤ ਇਕੁਇਟੀ, ਆਪਸਦਾਰੀ ਅਤੇ ਆਪਸੀ ਲਾਭ ਦੇ ਮੱਦੇਨਜ਼ਰ ਦੋਨੋਂ ਦੇਸ਼ਾਂ ਦੇ ਕਾਨੂੰਨਾਂ ਦੇ ਅਧਾਰ ‘ਤੇ ਸਹਿਯੋਗ ਹੋਵੇਗਾ।
ਉਮੀਦ ਕੀਤੀ ਜਾਂਦੀ ਹੈ ਕਿ ਸਹਿਯੋਗ ਪੱਤਰ ਨਾਲ ਬਿਹਤਰ ਵਾਤਾਵਰਣ ਸੁਰੱਖਿਆ, ਬਿਹਤਰ ਸੰਭਾਲ, ਜਲਵਾਯੂ ਪਰਿਵਰਤਨ ਦਾ ਬਿਹਤਰ ਪ੍ਰਬੰਧਨ ਅਤੇ ਵਣ ਜੀਵ ਸੁਰੱਖਿਆ/ਸੰਭਾਲ ਲਈ ਆਧੁਨਿਕ ਟੈਕਨੋਲੋਜੀ ਅਤੇ ਉੱਤਮ ਵਿਵਹਾਰ ਦੇ ਖੇਤਰ ਵਿੱਚ ਸਹਾਇਤਾ ਮਿਲੇਗੀ।
****
ਏਕੇਟੀ/ਵੀਬੀਏ