Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕੈਬਨਿਟ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤਾ ਅਤੇ ਪੈਨਸ਼ਨਰਜ਼ ਲਈ ਮਹਿੰਗਾਈ ਰਾਹਤ ਨੂੰ ਮਨਜ਼ੂਰੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (DA) ਅਤੇ ਪੈਨਸ਼ਨਰਜ਼ ਨੂੰ ਮਹਿੰਗਾਈ ਰਾਹਤ (DR) ਦੀ ਇੱਕ ਵਾਧੂ ਕਿਸ਼ਤ 01.07.2026 ਤੋਂ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬੇਸਿਕ ਸੈਲਰੀ/ਪੈਨਸ਼ਨ ਦੇ ਮੌਜੂਦਾ 60% ਰੇਟ ਤੋਂ 3% ਜ਼ਿਆਦਾ ਹੈ, ਤਾਂ ਜੋ ਵਧਦੀਆਂ ਕੀਮਤਾਂ ਦੀ ਭਰਪਾਈ ਕੀਤੀ ਜਾ ਸਕੇ।

ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੋਵਾਂ ਵਿੱਚ ਵਾਧੇ ਨਾਲ ਸਰਕਾਰੀ ਖਜਾਨੇ ‘ਤੇ ਹਰ ਸਾਲ ਕੁੱਲ ਮਿਲਾ ਕੇ 10,016.10 ਕਰੋੜ ਰੁਪਏ ਦਾ ਅਸਰ ਪਵੇਗਾ। ਇਸ ਨਾਲ ਲਗਭਗ 48.54 ਲੱਖ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ 68.71 ਲੱਖ ਪੈਨਸ਼ਨਰਜ਼ ਨੂੰ ਫਾਇਦਾ ਹੋਵੇਗਾ।

ਇਹ ਵਾਧਾ ਐਕਸੈਪਟਿਡ ਫਾਰਮੂਲੇ ਦੇ ਅਨੁਸਾਰ ਹੈ, ਜੋ 7ਵੇਂ ਸੈਂਟਰਲ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਅਧਾਰਿਤ ਹੈ।

 

**********

ਐੱਮਜੇਪੀਐੱਸ/ਐੱਸਐੱਸ/ਏਕੇ