ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਨੇ ਰੇਲਵੇ ਕਰਮਚਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ 11,40,770 ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਲਈ 2009.61 ਕਰੋੜ ਰੁਪਏ ਦੇ ਪੀਐੱਲਬੀ ਦੇ ਭੁਗਤਾਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਯੋਗ ਰੇਲਵੇ ਕਰਮਚਾਰੀਆਂ ਨੂੰ ਪੀਐੱਲਬੀ ਦਾ ਭੁਗਤਾਨ ਹਰ ਸਾਲ ਦੁਰਗਾ ਪੂਜਾ/ਦਸ਼ਹਿਰੇ ਦੀਆਂ ਛੁੱਟੀਆਂ ਤੋਂ ਪਹਿਲਾਂ ਕੀਤਾ ਜਾਂਦਾ ਹੈ। ਇਸ ਸਾਲ ਵੀ, ਲਗਭਗ 11.40 ਲੱਖ ਨੋਨ-ਗਜੇਟਿਡ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਦੇ ਬਰਾਬਰ ਪੀਐੱਲਬੀ ਰਕਮ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਪੀਐੱਲਬੀ ਰੇਲਵੇ ਕਰਮਚਾਰੀਆਂ ਨੂੰ ਰੇਲਵੇ ਦੇ ਪ੍ਰਦਰਸ਼ਨ ਵਿੱਚ ਸੁਧਾਰ ਲਈ ਪ੍ਰੇਰਿਤ ਕਰਨ ਵਾਲੇ ਪ੍ਰੋਤਸਾਹਨ ਵਜੋਂ ਕੰਮ ਕਰਦਾ ਹੈ।
ਯੋਗ ਰੇਲਵੇ ਕਰਮਚਾਰੀਆਂ ਨੂੰ ਜ਼ਿਆਦਾਤਰ 78 ਦਿਨਾਂ ਲਈ 17,951 ਰੁਪਏ ਦਾ ਭੁਗਤਾਨ ਕੀਤਾ ਜਾਵੇਗਾ। ਇਹ ਰਕਮ ਰੇਲਵੇ ਕਰਮਚਾਰੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਟ੍ਰੈਕ ਮੈਂਟੇਨੈਂਸ ਕਰਮਚਾਰੀ, ਲੋਕੋ ਪਾਇਲਟ, ਟ੍ਰੇਨ ਮੈਨੇਜਰ (ਗਾਰਡ), ਸਟੇਸ਼ਨ ਮਾਸਟਰ, ਸੁਪਰਵਾਈਜ਼ਰ, ਟੈਕਨੀਸ਼ੀਅਨ, ਟੈਕਨੀਸ਼ੀਅਨ ਸਹਾਇਕ, ਪੁਆਇੰਟਸਮੈਨ, ਮਿਨੀਸਟ੍ਰਿਅਲ ਸਟਾਫ ਅਤੇ ਹੋਰ ਗਰੁੱਪ ‘ਸੀ’ ਸਟਾਫ ਨੂੰ ਦਿੱਤੀ ਜਾਵੇਗੀ।
ਸਾਲ 2025-26 ਵਿੱਚ ਰੇਲਵੇ ਦਾ ਪ੍ਰਦਰਸ਼ਨ ਬਹੁਤ ਚੰਗਾ ਰਿਹਾ। ਰੇਲਵੇ ਨੇ ਰਿਕਾਰਡ 1670 ਮਿਲੀਅਨ ਟਨ ਮਾਲ ਲੱਦਿਆ ਅਤੇ ਲਗਭਗ 7.41 ਬਿਲੀਅਨ ਯਾਤਰੀਆਂ ਨੂੰ ਆਵਾਜਾਈ ਪ੍ਰਦਾਨ ਕੀਤੀ।
****
ਐੱਮਜੇਪੀਐੱਸ/ਏਕੇ