Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕੈਬਿਨੇਟ ਵੱਲੋਂ ਭਾਰਤ ਤੇ ਟਿਊਨੀਸ਼ੀਆ ਵਿਚਾਲੇ ਨਿਆਂ ਦੇ ਖੇਤਰ ਵਿੱਚ ਸਹਿਯੋਗ ਬਾਰੇ ਸਹਿਮਤੀ-ਪੱਤਰ ਨੂੰ ਪ੍ਰਵਾਨਗੀ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਟਿਊਨੀਸ਼ੀਆ ਵਿਚਾਲੇ ਨਿਆਂ ਦੇ ਖੇਤਰ ਵਿੱਚ ਸਹਿਮਤੀ-ਪੱਤਰ ਉੱਤੇ ਹਸਤਾਖਰ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਪਿਛਲੇ ਕੁਝ ਸਾਲਾਂ ਦੌਰਾਨ ਭਾਰਤ ਤੇ ਟਿਊਨੀਸ਼ੀਆ ਵਿਚਾਲੇ ਸਮਾਜਕ, ਸਭਿਆਚਾਰਕ ਅਤੇ ਵਪਾਰਕ ਸਬੰਧ ਹਾਂ-ਪੱਖੀ ਦਿਸ਼ਾ ਵਿੱਚ ਵਿਕਸਤ ਹੋਏ ਹਨ। ਨਿਆਂ ਦੇ ਖੇਤਰ ਵਿੱਚ ਸਹਿਯੋਗ ਬਾਰੇ ਇੱਕ ਸਮਝੌਤੇ ਉੱਤੇ ਹਸਤਾਖਰ ਕੀਤੇ ਜਾਣ ਨਾਲ ਦੋਵੇਂ ਦੇਸ਼ਾਂ ਵਿਚਾਲੇ ਚੰਗੇ ਸਬੰਧ ਹੋਰ ਵੀ ਗੂੜ੍ਹੇ ਹੋਣਗੇ ਅਤੇ ਨਿਆਂਇਕ ਸੁਧਾਰਾਂ ਦੇ ਖੇਤਰ ਵਿੱਚ ਨਵੇਂ ਪਾਸਾਰ ਜੁੜਨਗੇ।

****

AKT/VBA/SH