Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰ ਦੇ ਨਾਮ ਰਾਸ਼ਟਰਪਤੀ ਜੀ ਦੇ ਸੰਬੋਧਨ ਨੇ ਸਾਡੇ ਸੰਵਿਧਾਨ ਦੀ ਵਿਲੱਖਣਤਾ ਨੂੰ ਉਜਾਗਰ ਕੀਤਾ ਅਤੇ ਦੇਸ਼-ਵਾਸੀਆਂ ਨੂੰ ਲੋਕਤੰਤਰ ਨੂੰ ਸਸ਼ਕਤ ਬਣਾਉਣ, ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਪ੍ਰੇਰਿਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਪ੍ਰੇਰਨਾਦਾਇਕ ਸੰਬੋਧਨ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰਪਤੀ ਨੇ ਭਾਰਤ ਦੇ ਸੰਵਿਧਾਨ ਦੀ ਵਿਲੱਖਣਤਾ ਨੂੰ ਸ਼ਾਨਦਾਰ ਢੰਗ ਨਾਲ ਉਜਾਗਰ ਕੀਤਾ ਹੈ ਅਤੇ ਸਾਡੇ ਰਾਸ਼ਟਰ ਨੂੰ ਅੱਗੇ ਵਧਾਉਣ ਵਾਲੀ ਸਮੂਹਿਕ ਭਾਵਨਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਰਾਸ਼ਟਰਪਤੀ ਦਾ ਸੰਬੋਧਨ ਹਰ ਦੇਸ਼ਵਾਸੀ ਨੂੰ ਲੋਕਤੰਤਰ ਨੂੰ ਸਸ਼ਕਤ ਬਣਾਉਣ, ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਕਿਹਾ;

“ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਜੀ ਨੇ ਦੇਸ਼ ਦੇ ਨਾਮ ਇੱਕ ਬਹੁਤ ਪ੍ਰੇਰਨਾਦਾਇਕ ਸੰਬੋਧਨ ਕੀਤਾ ਹੈ। ਉਨ੍ਹਾਂ ਨੇ ਸਾਡੇ ਸੰਵਿਧਾਨ ਦੀ ਵਿਲੱਖਣਤਾ ਨੂੰ ਉਜਾਗਰ ਕਰਦੇ ਹੋਏ ਉਸ ਸਮੂਹਿਕ ਭਾਵਨਾ ਦੀ ਸ਼ਲਾਘਾ ਕੀਤੀ, ਜਿਸਨੇ ਸਾਡੇ ਰਾਸ਼ਟਰ ਨੂੰ ਲਗਾਤਾਰ ਅੱਗੇ ਵਧਾਇਆ ਹੈ। ਉਨ੍ਹਾਂ ਦਾ ਇਹ ਸੰਬੋਧਨ ਹਰ ਦੇਸ਼ਵਾਸੀ ਨੂੰ ਲੋਕਤੰਤਰ ਨੂੰ ਸਸ਼ਕਤ ਬਣਾਉਣ, ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ।

@rashtrapatibhvn”

************

ਐੱਮਜੇਪੀਐੱਸ/ ਐੱਸਟੀ