ਪੀਐੱਮਇੰਡੀਆ
ਜਪਾਨ ਦੇ ਰਾਸ਼ਟਰੀ ਸੁਰੱਖਿਆ ਸਕੱਤਰ ਰਾਸ਼ਟਰੀ ਸੁਰੱਖਿਆ ਸਕੱਤਰੇਤ (ਐੱਨਐੱਸਐੱਸ) ਸਕੱਤਰ ਜਨਰਲ ਸ਼੍ਰੀ ਸ਼ਿਗੇਰੂ ਕੀਤਾਮੂਰਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਸ਼੍ਰੀ ਕੀਤਾਮੂਰਾ ਵੱਲੋਂ ਸਤੰਬਰ 2019ਵਿੱਚ ਅਹੁਦਾ ਸੰਭਾਲਣ ਦੇ ਬਾਅਦ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ‘ਤੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਖੇਤਰ ਵਿੱਚ ਸ਼ਾਂਤੀ, ਪ੍ਰਗਤੀ ਅਤੇ ਸੁਰੱਖਿਆ ਲਈ ਦੋਵਾਂ ਦੇਸ਼ਾਂ ਦਰਮਿਆਨ ਵਧਦੀ ਰਣਨੀਤਕ ਸਾਂਝੇਦਾਰੀ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ਼੍ਰੀ ਕੀਤਾਮੂਰਾ ਦਾ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੇ ਨਾਲ ਵਿਚਾਰ-ਵਟਾਂਦਰਾ ਦੁਵੱਲੇ ਸਹਿਯੋਗ ਦੇ ਇਸ ਮਹੱਤਵਪੂਰਨ ਪਹਿਲੂ ਨੂੰ ਮਜ਼ਬੂਤ ਬਣਾਉਣ ਦਾ ਰਾਹ ਪੱਧਰਾ ਕਰੇਗਾ।
ਪ੍ਰਧਾਨ ਮੰਤਰੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਅਬੇ ਨਾਲ ਆਪਣੀ ਗਹਿਰੀ ਮਿੱਤਰਤਾ ਨੂੰ ਯਾਦ ਕੀਤਾ ਅਤੇ ਅਗਲੇ ਮਹੀਨੇ ਭਾਰਤ-ਜਪਾਨ ਸਲਾਨਾ ਸਿਖ਼ਰ ਸੰਮੇਲਨ ਵਿੱਚ ਉਨ੍ਹਾਂ ਦਾ ਸੁਆਗਤ ਕਰਨ ਦੀ ਉਤਸੁਕਤਾ ਦਾ ਇਜ਼ਹਾਰ ਕੀਤਾ ।
******
ਵੀਵੀਆਰਕੇ/ਵੀਜੇ/ਵੀਕੇ