ਪੀਐੱਮਇੰਡੀਆ
ਭਾਰਤ ਦੇ ਅਧਿਕਾਰਤ ਦੌਰੇ ’ਤੇ ਆਏ ਜਾਪਾਨ ਦੇ ਰੱਖਿਆ ਮੰਤਰੀ ਸ਼੍ਰੀ ਸ਼ਿੰਜਿਰੋ ਕੋਇਜ਼ੂਮੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਜੁਲਾਈ 2026 ਵਿੱਚ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਲਈ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਇਚੀ ਦੇ ਹਾਲੀਆ ਭਾਰਤ ਦੌਰੇ ਦੌਰਾਨ ਉਨ੍ਹਾਂ ਨਾਲ ਹੋਈ ਵਿਸਥਾਰਪੂਰਵਕ ਗੱਲਬਾਤ ਯਾਦ ਕੀਤੀ ਅਤੇ ਭਾਰਤ ਤੇ ਜਾਪਾਨ ਵਿਚਾਲੇ ਰੱਖਿਆ ਸਹਿਯੋਗ ਵਿੱਚ ਲਗਾਤਾਰ ਬਣੀ ਗਤੀ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਭਾਰਤ ਅਤੇ ਜਾਪਾਨ ਵਿਚਾਲੇ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਹੋਰ ਮਜ਼ਬੂਤ ਕਰਨ ਦੇ ਆਪਣੇ ਦ੍ਰਿਸ਼ਟੀਕੋਣ ਬਾਰੇ ਗੱਲ ਕੀਤੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਅਤੇ ਹੋਰ ਖੇਤਰਾਂ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਣ ਵਿੱਚ ਭਾਰਤ-ਜਾਪਾਨ ਰੱਖਿਆ ਤੇ ਸੁਰੱਖਿਆ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ‘ਮੇਕ ਇਨ ਇੰਡੀਆ’ ਤਹਿਤ ਖਾਸ ਕਰਕੇ ਸਹਿ-ਵਿਕਾਸ ਅਤੇ ਸਹਿ-ਉਤਪਾਦਨ ਲਈ, ਰੱਖਿਆ ਖੇਤਰ ਵਿੱਚ ਜਾਪਾਨ ਦੀਆਂ ਭਾਰਤੀ ਕੰਪਨੀਆਂ ਅਤੇ ਸਟਾਰਟ-ਅੱਪਸ ਨਾਲ ਭਾਈਵਾਲੀ ਦੇ ਮੌਕਿਆਂ ’ਤੇ ਚਾਨਣਾ ਪਾਇਆ।
ਰੱਖਿਆ ਮੰਤਰੀ ਸ਼੍ਰੀ ਕੋਇਜ਼ੂਮੀ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਰੱਖਿਆ ਸਹਿਯੋਗ ਵਿੱਚ ਹੋਈ ਤਰੱਕੀ ਬਾਰੇ ਜਾਣਕਾਰੀ ਦਿੱਤੀ ਅਤੇ ਭਾਰਤ ਨਾਲ ਰਿਸ਼ਤੇ ਹੋਰ ਮਜ਼ਬੂਤ ਕਰਨ ਪ੍ਰਤੀ ਜਾਪਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ।
************
ਐੱਮਜੇਪੀਐੱਸ/ਐੱਸਐੱਸ/ਐੱਸਟੀ
Pleased to receive Defence Minister of Japan Shinjiro Koizumi. Had an excellent conversation on deepening defence and security ties between India and Japan. Our Special Strategic and Global Partnership is an important anchor for peace, stability and prosperity in the Indo-Pacific… pic.twitter.com/jHbV6cd6fG
— Narendra Modi (@narendramodi) August 20, 2026