Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਜੰਮੂ–ਕਸ਼ਮੀਰ ਦੇ ਨਵੇਂ ਚੁਣੇ ਸਰਪੰਚਾਂ ਨੇ ਪ੍ਰਧਾਨਮੰਤਰੀ ਨਾਲ ਮੁਲਾਕਾਤ ਕੀਤੀ

ਜੰਮੂ–ਕਸ਼ਮੀਰ   ਦੇ ਨਵੇਂ ਚੁਣੇ ਸਰਪੰਚਾਂ ਨੇ ਪ੍ਰਧਾਨਮੰਤਰੀ ਨਾਲ ਮੁਲਾਕਾਤ ਕੀਤੀ

ਜੰਮੂ–ਕਸ਼ਮੀਰ   ਦੇ ਨਵੇਂ ਚੁਣੇ ਸਰਪੰਚਾਂ ਨੇ ਪ੍ਰਧਾਨਮੰਤਰੀ ਨਾਲ ਮੁਲਾਕਾਤ ਕੀਤੀ

ਜੰਮੂ–ਕਸ਼ਮੀਰ   ਦੇ ਨਵੇਂ ਚੁਣੇ ਸਰਪੰਚਾਂ ਨੇ ਪ੍ਰਧਾਨਮੰਤਰੀ ਨਾਲ ਮੁਲਾਕਾਤ ਕੀਤੀ


ਜੰਮੂ-ਕਸ਼ਮੀਰ ਦੀਆਂ ਪੰਚਾਇਤਾਂ ਦੇ 48 ਨਵੇਂ –ਚੁਣੇ ਸਰਪੰਚਾਂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸਰਪੰਚਾਂ ਦੇ ਵਫ਼ਦ ਦੀ ਅਗਵਾਈ ਆਲ ਜੰਮੂ ਐਂਡ ਕਸ਼ਮੀਰ ਪੰਚਾਇਤ ਕਾਨਫਰੰਸ ਦੇ ਪ੍ਰਧਾਨ ਸ਼੍ਰੀ ਸ਼ਫੀਕ ਮੀਰ ਨੇ ਕੀਤੀ।
ਵਫ਼ਦ ਨੇ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਪੰਚਾਇਤਾਂ ਦੀਆਂ ਚੋਣਾਂ ਸਫ਼ਲ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਾ ਕੇ ਸਥਾਨਕ ਸਵੈ-ਸ਼ਾਸਨ ਦੀਆਂ ਸੰਸਥਾਵਾਂ ਨੂੰ ਅਧਿਕਾਰ ਸੰਪੰਨ ਬਣਾਇਆ।

ਪ੍ਰਧਾਨ ਮੰਤਰੀ ਨੇ ਨਵੇਂ – ਚੁਣੇ ਪ੍ਰਤੀਨਿਧੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਰਪੰਚਾਂ ਨੂੰ ਤਾਕੀਦ ਕੀਤੀ ਕਿ ਉਹ ਲੋਕਾਂ ਦੀ ਭਲਾਈ ਅਤੇ ਉੱਥਾਨ ਲਈ ਯਤਨ ਕਰਨ। ਪ੍ਰਧਾਨ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਜਨਤਾ ਨੂੰ ਅਧਿਕਾਰ ਸੰਪੰਨ ਬਣਾਉਣ ਪ੍ਰਤੀ ਸੰਕਲਪਬੱਧ ਹੈ ਅਤੇ ਉਹ ਜਨਤਾ ਦੀਆਂ ਅਕਾਂਖਿਆਵਾਂ ਨੂੰ ਪੂਰਾ ਕਰਨ ਲਈ, ਰਾਜ ਦੀ ਭਲਾਈ ਲਈ ਸਥਾਨਕ ਸਰਕਾਰ ਦੇ ਪ੍ਰਤੀਨਿਧੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ। ਉਨ੍ਹਾਂ ਨੇ ਵਫ਼ਦ ਦੇ ਮੈਂਬਰਾਂ ਨੂੰ ਜਨਤਾ ਦੇ ਹਿਤਾਂ ਨੂੰ ਪਹਿਲ ਦੇਣ ਦੀਤਾਕੀਦ ਕੀਤੀ, ਕਿਉਂਕਿ ਲੋਕਾਂ ਨੇ ਉਨ੍ਹਾਂ ਪ੍ਰਤੀ ਅਪਾਰ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਉਹ ਉਨ੍ਹਾਂ ਤੋਂ ਆਸ ਰੱਖਦੇ ਹਨ।

ਪ੍ਰਧਾਨ ਮੰਤਰੀ ਨੇ ਧਮਕੀਆਂ ਅਤੇ ਡਰਾਉਣ-ਧਮਕਾਉਣ ਦੀ ਪਰਵਾਹ ਨਾ ਕਰਦਿਆਂ, ਭਾਰੀ ਚੁਣੌਤੀਆਂ ਦਾ ਸਾਹਮਣਾ ਕਰਕੇ ਲੋਕਤਾਂਤਰਿਕ ਪ੍ਰਕਿਰਿਆ ਵਿੱਚ ਸਫਲਤਾਪੂਵਕ ਹਿੱਸਾ ਲੈਣ ਲਈ ਸਥਾਨਕ ਪ੍ਰਤੀਨਿਧੀਆਂ ਵੱਲੋਂ ਦਿਖਾਏ ਗਏ ਸਾਹਸ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਚਾਇਤੀ ਰਾਜ ਮਾਡਲ ਨੂੰ ਸਫ਼ਲ ਬਣਾਉਣ ਅਤੇ ਜਨਤਾ ਦੀਆਂ ਬੁਨਿਆਦੀ ਜ਼ਰੂਰਤਾਂ ਅਤੇ ਤਕਲੀਫਾਂ ਪ੍ਰਤੀ ਜਲਦੀ ਹਰਕਤ ਵਿੱਚ ਆਉਣ ਲਈ ਭਾਰਤ ਸਰਕਾਰ ਉਨ੍ਹਾਂ ਨੂੰ ਪੂਰਾ ਸਮਰਥਨ ਦੇਵੇਗੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਨੂੰ ਹਿੰਸਾ ਦੇ ਮਾਰਗ ਤੋਂ ਹਟਾਉਣ ਅਤੇ ਸਥਾਨਕ ਜਨਤਾ ਦੇ ਅਧਿਕਾਰ ਅਤੇ ਵਿਕਾਸ ਸੁਨਿਸ਼ਚਿਤ ਕਰਨ ਲਈ ਮੁੱਢਲੀਆਂ ਸੰਸਥਾਵਾਂ ਦਾ ਸਸ਼ਕਤੀਕਰਨ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਨੇ ਹਾਲ ਹੀ ਵਿੱਚ ਸੰਪੰਨ ਹੋਇਆਂ ਪੰਚਾਇਤ ਚੋਣਾਂ ਵਿੱਚ ਔਰਤਾਂ ਦੀ ਹਿੱਸੇਦਾਰੀ ਦੀ ਵੀ ਸ਼ਲਾਘਾ ਕੀਤੀ।

***

ਏਕੇਟੀ/ਕੇਪੀ/ਐੱਸਬੀਪੀ