ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅੱਜ ਟੀ-20 ਬਲਾਇੰਡ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੇ ਮੈਂਬਰਾਂ ਨੂੰ ਮਿਲੇ।
ਇਸ ਮੌਕੇ ’ਤੇ ਬੋਲਦੇ ਹੋਏ ਉਨ੍ਹਾਂ ਨੇ ਟੀਮ ਦੀਆਂ ਉਪਲੱਬਧੀਆਂ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹੋਰ ਬਿਹਤਰ ਕਰਨ ਲਈ ਉਨ੍ਹਾਂ ਨੂੰ ਅਪੀਲ ਕੀਤੀ।ਉਨ੍ਹਾਂ ਦੀ ਇਕਾਗਰਤਾ ਅਤੇ ਵਿਸ਼ੇਸ ਹੁਨਰ ਦੀ ਉਨ੍ਹਾਂ ਨੇ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਕਰਮ ਦਿੱਵਯਾਂਗਾਂ ਸਹਿਤ ਲੱਖਾਂ ਲੋਕਾਂ ਲਈ ਪ੍ਰੇਰਣਾਦਾਇਕ ਹੈ।
ਟੀਮ ਦੇ ਮੈਂਬਰਾਂ ਦੇ ਦਸਤਖਤਾਂ ਵਾਲਾ ਇੱਕ ਬੱਲਾ,ਇੱਕ ਗੇਂਦ ਅਤੇ ਟੀਮ ਦੀ ਇੱਕ ਪ੍ਰਧਾਨ ਮੰਤਰੀ ਦੇ ਨਾਮ ਵਾਲੀ ਜਰਸੀ ਟੀਮ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਭੇਂਟ ਕੀਤੀ।
ਪ੍ਰਧਾਨ ਮੰਤਰੀ ਨੇ ਵੀ ਟੀਮ ਲਈ ਦਸਤਖਤ ਵਾਲਾ ਇੱਕ ਬੱਲਾ ਅਤੇ ਗੇਂਦ ਦਿੱਤੇ।
ਏਕੇਟੀ/ਏਕੇ