ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਮਾਲਦੀਵ ਦਰਮਿਆਨ ਵੱਖ-ਵੱਖ ਟੈਕਸਾਂ ਸਬੰਧੀ ਸੂਚਨਾ ਦੇ ਅਦਾਨ-ਪ੍ਰਦਾਨ ਨਾਲ ਜੁੜੇ ਸਮਝੌਤੇ ’ਤੇ ਹਸਤਾਖ਼ਰ ਅਤੇ ਪੁਸ਼ਟੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਮਝੌਤੇ ਨਾਲ ਦੋਹਾਂ ਦੇਸ਼ਾਂ ਦਰਮਿਆਨ ਸੂਚਨਾ ਦੇ ਪ੍ਰਭਾਵਸ਼ਾਲੀ ਅਦਾਨ-ਪ੍ਰਦਾਨ ਨੂੰ ਪ੍ਰੋਤਸਾਹਨ ਮਿਲੇਗਾ ਜਿਸ ਨਾਲ ਟੈਕਸ ਚੋਰੀ ਅਤੇ ਟੈਕਸ ਕਿਨਾਰਾਕਸ਼ੀ ’ਤੇ ਅੰਕੁਸ਼ ਲਗੇਗਾ।
*****
ਏਕੇਟੀ/ਵੀਬੀਏ/ਐੱਸਐੱਚ