Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਦੇਸ਼ ਭਰ ਦੀਆਂ ਆਸ਼ਾ ਪ੍ਰਤੀਨਿਧੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਦੇਸ਼ ਭਰ ਦੀਆਂ ਆਸ਼ਾ ਪ੍ਰਤੀਨਿਧੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਦੇਸ਼ ਭਰ ਦੀਆਂ ਆਸ਼ਾ ਪ੍ਰਤੀਨਿਧੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਦੇਸ਼ ਭਰ ਦੀਆਂ ਆਸ਼ਾ ਪ੍ਰਤੀਨਿਧੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਦੇਸ਼ ਭਰ ਤੋਂ ਲਗਭਗ 90 ਆਸ਼ਾ ਪ੍ਰਤੀਨਿਧੀਆਂ ਦੇ ਸਮੂਹ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਹਾਲ ਹੀ ਵਿੱਚ ਪ੍ਰੋਤਸਾਹਨਾਂ ਤੇ ਬੀਮਾ ਕਵਰ ਵਿੱਚ ਵਾਧੇ ਦਾ ਐਲਾਨ ਕੀਤੇ ਜਾਣ ’ਤੇ ਆਪਣੀ ਖੁਸ਼ੀ ਵਿਅਕਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਪੂਰੇ ਦੇਸ਼ ਵਿੱਚ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਨਾਲ ਹੋਏ ਆਪਣੇ ਹਾਲੀਆ ਸੰਵਾਦ ਨੂੰ ਯਾਦ ਕੀਤਾ। ਉਨ੍ਹਾਂ ਨੇ ਉਸ ਦਿਨ ਆਸ਼ਾ ਪ੍ਰਤੀਨਿਧੀਆਂ ਵੱਲੋਂ ਸਾਂਝੇ ਕੀਤੇ ਅਨੁਭਵਾਂ ਅਤੇ ਨਿਜੀ ਬਿਰਤਾਂਤਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਅਨੁਭਵ ਨਿਸ਼ਚਿਤ ਤੌਰ ’ਤੇ ਅਣਗਿਣਤ ਲੋਕਾਂ ਲਈ ਪ੍ਰੇਰਣਾਦਾਇਕ ਸਾਬਤ ਹੋਣਗੇ।

ਅੱਜ, ਆਸ਼ਾ ਵਰਕਰਾਂ ਨੇ ਆਪਣੇ ਕੁਝ ਹੋਰ ਅਨੁਭਵਾਂ ਤੇ ਨਿਜੀ ਵਿਚਾਰਾਂ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਬਿਲਕੁਲ ਸਹੀ ਸਮੇਂ ’ਤੇ ਉਚਿਤ ਕਦਮ ਉਠਾ ਕੇ ਗ਼ਰੀਬ ਮਾਤਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀਆਂ ਕੀਮਤੀ ਜ਼ਿੰਦਗੀਆਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਪ੍ਰਧਾਨ ਮੰਤਰੀ ਨੇ ਆਸ਼ਾ ਵਰਕਰਾਂ ਦੇ ਅਦਭੁੱਤ ਹੁਨਰ ਅਤੇ ਸਮਰਪਣ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਯਾਦ ਕੀਤਾ ਕਿ ਇੱਥੋਂ ਤੱਕ ਕਿ ਬਿਲ ਤੇ ਮੇਲਿੰਡਾ ਗੇਟਸ ਨੇ ਵੀ ਕਾਲਾਜਾਰ ਵਰਗੀਆਂ ਜਾਨਲੇਵਾ ਬਿਮਾਰੀਆਂ ਦੀ ਰੋਕਥਾਮ ਦੀ ਦਿਸ਼ਾ ਵਿੱਚ ਆਸ਼ਾ ਵਰਕਰਾਂ ਦੀਆਂ ਕੋਸ਼ਿਸ਼ਾਂ ਦੀ ਕਾਫ਼ੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਆਪਣੇ-ਆਪਣੇ ਪਿੰਡਾਂ ਵਿੱਚ ਲੋਕਾਂ ਦਾ ਜੀਵਨ ਪੱਧਰ ਬਿਹਤਰ ਕਰਨ ਲਈ ਹੋਰ ਸਰਕਾਰੀ ਏਜੰਸੀਆਂ ਦੇ ਨਾਲ ਮਿਲਕੇ ਕੰਮ ਕਰਨ ਵਿੱਚ ਆਪਣੀ ਊਰਜਾ ਸਮਰਪਿਤ ਕਰਨ ਲਈ ਉਨ੍ਹਾਂ ਨੂੰ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਵਿਸਤਾਰ ਨਾਲ ਇਹ ਵੀ ਦੱਸਿਆ ਕਿ ਕਿਵੇਂ ਸਾਰੀਆਂ ਸਰਕਾਰੀ ਯੋਜਨਾਵਾਂ ਅਤੇ ਉਪਰਾਲਿਆਂ ਦਾ ਉਦੇਸ਼ ਗ਼ਰੀਬੀ ਨਾਲ ਲੜਨ ਲਈ ਗ਼ਰੀਬਾਂ ਨੂੰ ਸਸ਼ਕਤ ਬਣਾਉਣਾ ਹੈ।

ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਸ਼੍ਰੀ ਜੇਪੀ ਨੱਡਾ ਵੀ ਇਸ ਮੌਕੇ ’ਤੇ ਹਾਜ਼ਰ ਸਨ।

***

ਏਕੇਟੀ/ਵੀਜੇ/ਏਕੇ