Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨੇਪਾਲ ਦੇ ਪ੍ਰਧਾਨ ਮੰਤਰੀ ਦੀ ਪ੍ਰਧਾਨ ਮੰਤਰੀ ਨੂੰ ਟੈਲੀਫੋਨ ‘ਤੇ ਵਧਾਈ


 

ਨੇਪਾਲ ਦੇ ਪ੍ਰਧਾਨ ਮੰਤਰੀ, ਮਾਣਯੋਗ ਕੇ.ਪੀ ਸ਼ਰਮਾ ਓਲੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਟੈਲੀਫੋਨ ‘ਤੇ ਗੱਲ ਕੀਤੀ ਅਤੇ ਲੋਕ ਸਭਾ ਚੋਣਾਂ ਵਿੱਚ ਚੁਣਾਵੀ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਓਲੀ ਦਾ ਉਨ੍ਹਾਂ ਦੇ ਵਧਾਈਆਂ ਦੇ ਨਿੱਘੇ ਸ਼ਬਦਾਂ ਲਈ ਧੰਨਵਾਦ ਕੀਤਾ ਅਤੇ ਭਾਰਤ-ਨੇਪਾਲ ਦੋਸਤੀ ਨੂੰ ਮਜ਼ਬੂਤ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਦੀ ਫਿਰ ਪੁਸ਼ਟੀ ਕੀਤੀ।

ਦੋਹਾਂ ਨੇਤਾਵਾਂ ਨੇ ਕਈ ਖੇਤਰਾਂ  ਵਿੱਚ ਦੁਵੱਲੇ  ਸੰਬਧਾਂ ਵਿੱਚ ਮਹੱਤਵਪੂਰਨ ਪ੍ਰਗਤੀ ‘ਤੇ ਤਸੱਲੀ ਪ੍ਰਗਟ ਕਰਦੇ ਹੋਏ, ਦੋਹਾਂ ਦੇਸ਼ਾਂ ਦਰਮਿਆਨ ਪਰੰਪਰਾਗਤ ਰੂਪ ਨਾਲ ਨਜ਼ਦੀਕੀ ਅਤੇ ਦੋਸਤਾਨਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਬਹੁਪੱਖੀ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਆਪਣੀ  ਪ੍ਰਤੀਬੱਧਤਾ ਦੁਹਰਾਈ।

****

ਏਕੇਟੀ/ਐੱਨਕੇ