ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਸੀਟੀ ਅਧਾਰਤ ਮਲਟੀ-ਮੋਡਲ ਪਲੇਟਫਾਰਮ ਪ੍ਰੋਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ-‘ਪ੍ਰਗਤੀ’ ਜ਼ਰੀਏ 27ਵੇਂ ਸੰਵਾਦ ਦੀ ਪ੍ਰਧਾਨਗੀ ਕੀਤੀ।
ਹੁਣ ਤ੍ਰਕ 26 ਪ੍ਰਗਤੀ ਬੈਠਕਾਂ ਵਿੱਚ 11 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਦੇ ਪ੍ਰੋਜੈਕਟਾਂ ਦੀ ਸੰਚਈ ਸਮੀਖਿਆ ਹੋ ਚੁੱਕੀ ਹੈ। ਸਾਰੇ ਖੇਤਰਾਂ ਵਿੱਚ ਲੋਕ-ਸ਼ਿਕਾਇਤਾਂ ਦੇ ਹੱਲ ਦੀ ਵੀ ਸਮੀਖਿਆ ਕੀਤੀ ਗਈ।
ਅੱਜ 27ਵੀਂ ਬੈਠਕ ਵਿੱਚ ਪ੍ਰਧਾਨ ਮੰਤਰੀ ਨੇ ਰੇਲ ਮਾਰਗ, ਸੜਕ ਅਤੇ ਊਰਜਾ ਖੇਤਰ ਦੇ 8 ਬੁਨਿਆਦੀ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਹ ਪ੍ਰੋਜੈਕਟ ਕਈ ਰਾਜਾਂ ਵਿੱਚ ਚਲ ਰਹੇ ਹਨ ਜਿਨ੍ਹਾਂ ਵਿੱਚ ਬਿਹਾਰ, ਝਾਰਖੰਡ, ਛੱਤੀਸਗੜ੍ਹ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰ, ਓਡੀਸ਼ਾ, ਚੰਡੀਗੜ੍ਹ, ਆਂਧਰਾ ਪ੍ਰਦੇਸ਼, ਦਿੱਲੀ, ਗੁਜਰਾਤ, ਰਾਜਸਥਾਨ, ਪੱਛਮੀ ਬੰਗਾਲ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਸ਼ਾਮਲ ਹਨ।
ਪ੍ਰਧਾਨ ਮੰਤਰੀ ਨੇ ਮੌਜੂਦਾ ਜ਼ਿਲ੍ਹਾ/ਰੈਫਰਲ ਹਸਤਪਤਾਲਾਂ ਨਾਲ ਜੁੜੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ ਯੋਜਨਾ ਦੇ ਲਾਗੂਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸਿਹਤ ਖੇਤਰ ਵਿੱਚ ਕੇਂਦਰ ਸਰਕਾਰ ਦੀਆਂ ਕਈ ਪਹਿਲਾਂ ਦੀ ਚਰਚਾ ਕਰਦਿਆਂ ਪ੍ਰਧਾਨ ਮੰਤਰੀ ਨੇ ਸਿਹਤ ਦੇ ਬੁਨਿਆਦੀ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ 14 ਅਪ੍ਰੈਲ ਤੋਂ 5 ਮਈ 2018 ਤੱਕ ਚਲੇ ਗ੍ਰਾਮ ਸਵਰਾਜ ਅਭਿਆਨ ਦੇ ਪਹਿਲੇ ਪੜਾਅ ਵਿੱਚ 16,000 ਤੋਂ ਜ਼ਿਆਦਾ ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਸੱਤ ਅਹਿਮ ਯੋਜਨਾਵਾਂ ਲਾਗੂ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਸਵਰਾਜ ਅਭਿਆਨ ਦਾ ਦੂਜਾ ਪੜਾਅ ਹੁਣ ਖ਼ਾਹਿਸ਼ੀ ਜ਼ਿਲ੍ਹਿਆਂ ਦੇ 40,000 ਤੋਂ ਜ਼ਿਆਦਾ ਪਿੰਡਾਂ ਵਿੱਚ ਚਲ ਰਿਹਾ ਹੈ। ਉਨ੍ਹਾਂ ਰਾਜ ਅਤੇ ਕੇਦਰ ਸਰਕਾਰ ਦੇ ਸਾਰੇ ਅਧਿਕਾਰੀਆਂ ਨੂੰ ਇਸ ਸੰਦਰਭ ਵਿੱਚ 15 ਅਗਸਤ ਤੱਕ ਬਿਹਤਰੀਨ ਨਤੀਜੇ ਹਾਸਲ ਕਰਨ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਸੌਭਾਗਯ ਯੋਜਨਾ ਤਹਿਤ ਹੁਣ ਤੱਕ ਹੋਈ ਪ੍ਰਗਤੀ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਨੀਯਤ ਸਮੇਂ ਤੱਕ ਚਾਰ ਕਰੋੜ ਪਰਿਵਾਰਾਂ ਨੂੰ ਬਿਜਲੀ ਕੁਨੈਕਸ਼ਨ ਉਪਲੱਬਧ ਕਰਵਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
***
ਏਕੇਟੀ/ਵੀਜੇ/ਐੱਸਕੇ