Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਜੇ. ਟ੍ਰੰਪ ਨੇ ਇੱਕ ਦੂਜੇ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਜੇ. ਟ੍ਰੰਪ ਨੇ ਕੱਲ੍ਹ ਸ਼ਾਮ ਇੱਕ  ਟੈਲੀਫੋਨ ਵਾਰਤਾ ਵਿੱਚ ਇੱਕ-ਦੂਜੇ  ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਦੋਹਾਂ ਨੇਤਾਵਾਂ ਨੇ ਸਾਲ 2018 ਵਿੱਚ ਭਾਰਤ-ਅਮਰੀਕਾ ਦਰਮਿਆਨ  ਰਣਨੀਤਕ ਸਾਂਝੇਦਾਰੀ ਵਿੱਚ ਪ੍ਰਗਤੀ ‘ਤੇ ਤਸੱਲੀ ਪ੍ਰਗਟਾਈ ਉਨ੍ਹਾਂ ਨੇ ਨਵੀਂ 2+2 ਗੱਲਬਾਤ ਪ੍ਰਣਾਲੀ ਦੀ ਸ਼ੁਰੂਆਤ ਅਤੇ ਭਾਰਤ, ਅਮਰੀਕਾ ਅਤੇ ਜਪਾਨ ਦਰਮਿਆਨ ਸਭ ਤੋਂ ਪਹਿਲਾ ਤ੍ਰੈਪੱਖੀ ਸਿਖਰ ਸੰਮੇਲਨ ਜਿਹੀ ਪ੍ਰਗਤੀ ਦੀ ਪ੍ਰਸ਼ੰਸਾ ਕੀਤੀ।

ਦੋਹਾਂ ਨੇਤਾਵਾਂ ਨੇ ਰੱਖਿਆ, ਆਤੰਕਵਾਦ-ਵਿਰੋਧ ਅਤੇ ਊਰਜਾ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਨੂੰ ਵਧਾਉਣ ਦੇ ਨਾਲ-ਨਾਲ ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ  ਤਾਲਮੇਲ ਕਾਇਆ ਹੋਣ ਬਾਰੇ ਸਕਾਰਾਤਮਕ ਟਿੱਪਣੀ ਕੀਤੀ। ਉਨ੍ਹਾਂ ਨੇ ਸਾਲ 2019 ਵਿੱਚ ਭਾਰਤ-ਅਮਰੀਕਾ ਵਿਚਕਾਰ ਦੁਵੱਲੇ ਸਬੰਧਾਂ ਨੂੰ ਹੋਰ ਅਧਿਕ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਨਿਰੰਤਰ ਮਿਲਕੇ ਕੰਮ ਕਰਨ ਬਾਰੇ ਸਹਿਮਤੀ ਪ੍ਰਗਟਾਈ

*****

ਏਕੇਟੀ/ਕੇਪੀ