Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਕੱਲ੍ਹ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਜਨਵਰੀ, 2020 ਨੂੰ ਆਈਸੀਟੀ ਅਧਾਰਿਤ ਪ੍ਰੋ-ਐਕਟਿਵ ਗਵਰਨੈਂਸ ਅਤੇ ਸਮੇਂ ਸਿਰ ਲਾਗੂਕਰਨ ਲਈ ਸ਼ੁਰੂ ਕੀਤੇ ਗਏ ਮਲਟੀ ਮੋਡਲ ਪਲੈਟਫਾਰਮ-ਪ੍ਰਗਤੀ ਰਾਹੀਂ 32ਵੇਂ ਸੰਵਾਦ ਦੀ ਪ੍ਰਧਾਨਗੀ ਕਰਨਗੇ।

ਪ੍ਰਗਤੀ ਦੇ ਪਿਛਲੇ ਇਕੱਤੀ ਸੰਵਾਦਾਂ ਵਿੱਚ, ਪ੍ਰਧਾਨ ਮੰਤਰੀ ਵੱਲੋਂ ਬਾਰਾਂ ਲੱਖ ਕਰੋੜ ਤੋਂ ਜ਼ਿਆਦਾ ਦੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਹੈ। ਸਾਲ 2019 ਦੀ ਪਿਛਲੀ ਪ੍ਰਗਤੀ ਮੀਟਿੰਗ ਵਿੱਚ 16 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ 61,000 ਕਰੋੜ ਰੁਪਏ ਦੇ 9 ਪ੍ਰੋਜੈਕਟਾਂ ’ਤੇ ਚਰਚਾ ਕੀਤੀ ਗਈ ਸੀ। ਵਿਦੇਸ਼ਾਂ ਵਿੱਚ ਕੰਮ ਕਰ ਰਹੇ ਭਾਰਤੀਆਂ ਦੀਆਂ ਸ਼ਿਕਾਇਤਾਂ, ਨੈਸ਼ਨਲ ਐਗਰੀਕਲਚਰ ਮਾਰਕਿਟ, ਖਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ, ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮਾਂ ਅਤੇ ਉਪਰਾਲਿਆਂ ਜਿਹੇ ਵਿਸ਼ਿਆਂ ’ਤੇ ਵੀ ਚਰਚਾ ਕੀਤੀ ਗਈ ਸੀ।

ਪ੍ਰਧਾਨ ਮੰਤਰੀ ਨੇ 25 ਮਾਰਚ, 2015 ਨੂੰ ਇਸ ਬਹੁ ਪੱਖੀ ਅਤੇ ਮਲਟੀ ਮੋਡਲ ਗਵਰਨੈਂਸ ਪਲੈਟਫਾਰਮ-ਪ੍ਰਗਤੀ ਲਾਂਚ ਕੀਤਾ ਸੀ। ਪ੍ਰਗਤੀ ਇੱਕ ਜੋੜਕ ਅਤੇ ਇੰਟਰੈਕਟਿਵ ਮੰਚ ਹੈ ਜਿਸ ਦਾ ਉਦੇਸ਼ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਧਾਨ ਕਰਨਾ ਹੈ। ਪ੍ਰਗਤੀ ਭਾਰਤ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦੀ ਨਿਗਰਾਨੀ ਅਤੇ ਸਮੀਖਿਆ ਕਰਨ ਦੇ ਨਾਲ-ਨਾਲ ਕਈ ਰਾਜ ਸਰਕਾਰਾਂ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਵਿੱਚ ਵੀ ਮਦਦ ਕਰਦਾ ਹੈ।

*****

ਵੀਆਰਆਰਕੇ/ਏਕੇਪੀ/ਐੱਸਕੇਐੱਸ