Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਕੱਲ੍ਹ ਹਿਮਾਚਲ ਪ੍ਰਦੇਸ਼ ਜਾਣਗੇ


ਪ੍ਰਧਾਨ ਮੰਤਰੀ, ਨਰੇਂਦਰ ਮੋਦੀ 27 ਦਸੰਬਰ, 2018 ਨੂੰ ਹਿਮਾਚਲ ਪ੍ਰਦੇਸ਼ ਜਾਣਗੇ। ਉਹ ਰਾਜ ਸਰਕਾਰ ਦੀ ਪਹਿਲੀ ਵਰ੍ਹੇਗੰਢ ਮਨਾਉਣ ਦੇ ਜਸ਼ਨਾਂ ਵਿੱਚ ਸ਼ਾਮਲ ਹੋਣਗੇ। ਉਹ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ ਇੱਕ ਦਸਤਾਵੇਜ਼ ਜਾਰੀ ਕਰਨਗੇ। ਪ੍ਰਧਾਨ ਮੰਤਰੀ ਕਾਂਗੜਾ ਜ਼ਿਲ੍ਹੇ ਵਿੱਚ ਧਰਮਸ਼ਾਲਾ ਵਿਖੇ ਪਬਲਿਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ‘ਤੇ ਉਹ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕਰਨਗੇ।

***

ਏਕੇਟੀ/ਐੱਸਐੱਚ/ਐੱਸਕੇ