ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੱਲ੍ਹ 19 ਸਤੰਬਰ, 2026 ਨੂੰ 20ਵੇਂ ਰੁਜ਼ਗਾਰ ਮੇਲੇ ਵਿੱਚ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਵੱਖ-ਵੱਖ ਸਰਕਾਰੀ ਸੰਗਠਨਾਂ ਵਿੱਚ 51 ਹਜ਼ਾਰ ਤੋਂ ਵੱਧ ਨਵੇਂ ਭਰਤੀ ਕੀਤੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਮੌਕੇ ਉਹ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਸੰਬੋਧਨ ਵੀ ਕਰਨਗੇ।
ਇਹ ਰੁਜ਼ਗਾਰ ਮੇਲਾ ਪੂਰੇ ਦੇਸ਼ ਵਿੱਚ 45 ਥਾਵਾਂ ’ਤੇ ਆਯੋਜਿਤ ਕੀਤਾ ਜਾਵੇਗਾ। ਨਵੇਂ ਨਿਯੁਕਤ ਕਰਮਚਾਰੀ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਮਾਲ ਵਿਭਾਗ, ਰੇਲ ਮੰਤਰਾਲੇ, ਗ੍ਰਹਿ ਮੰਤਰਾਲੇ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਵਿੱਤੀ ਸੇਵਾਵਾਂ ਵਿਭਾਗ, ਰੱਖਿਆ ਮੰਤਰਾਲਾ ਆਦਿ ਸ਼ਾਮਲ ਹਨ।
ਰੁਜ਼ਗਾਰ ਮੇਲਾ ਦਰਸਾਉਂਦਾ ਹੈ ਕਿ ਨੌਜਵਾਨਾਂ ਲਈ ਰੁਜ਼ਗਾਰ ਸਿਰਜਣਾ ਅਤੇ ਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ’ਤੇ ਸਰਕਾਰ ਦਾ ਨਿਰੰਤਰ ਧਿਆਨ ਹੈ। ਇਸ 20ਵੇਂ ਰੁਜ਼ਗਾਰ ਮੇਲੇ ਦੇ ਨਾਲ ਹੀ, ਰੁਜ਼ਗਾਰ ਮੇਲਿਆਂ ਦੇ ਮਾਧਿਅਮ ਨਾਲ ਵੱਖ-ਵੱਖ ਵਿਭਾਗਾਂ ਅਤੇ ਸਰਕਾਰੀ ਸੰਗਠਨਾਂ ਵਿੱਚ ਲਗਭਗ 12.75 ਲੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲ ਚੁੱਕੇ ਹਨ।
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ