ਪੀਐੱਮਇੰਡੀਆ
ਮੇਰੇ ਦੋਸਤ, ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮਿਨੀ ਦੇ ਸੱਦੇ ’ਤੇ, ਮੈਂ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ 27-29 ਜੂਨ, 2026 ਤੱਕ ਸੇਸ਼ੇਲਸ ਦਾ ਸਰਕਾਰੀ ਦੌਰਾ ਕਰਾਂਗਾ।
ਸੇਸ਼ੇਲਸ ਸਾਡਾ ਇੱਕ ਮਹੱਤਵਪੂਰਨ ਸਮੁੰਦਰੀ ਗੁਆਂਢੀ ਹੈ ਅਤੇ ਸਾਡੇ ਵਿਜ਼ਨ ‘ਮਹਾਸਾਗਰ’ ਅਤੇ ਗਲੋਬਲ ਸਾਊਥ ਪ੍ਰਤੀ ਸਾਡੀ ਸਾਂਝੀ ਵਚਨਬੱਧਤਾ ਵਿੱਚ ਇੱਕ ਪ੍ਰਮੁੱਖ ਭਾਈਵਾਲ ਹੈ। ਇਸ ਸਾਲ, ਅਸੀਂ ਆਪਣੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਵੀ ਮਨਾ ਰਹੇ ਹਾਂ, ਜੋ ਕਿ ਆਪਸੀ ਵਿਸ਼ਵਾਸ, ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਵਿਭਿੰਨਤਾ ਪ੍ਰਤੀ ਸਨਮਾਨ ਅਤੇ ਸਾਡੇ ਲੋਕਾਂ ਵਿਚਕਾਰ ਡੂੰਘੀ ਨੇੜਤਾ ’ਤੇ ਅਧਾਰਤ ਹਨ।
ਫ਼ਰਵਰੀ, 2026 ਵਿੱਚ ਰਾਸ਼ਟਰਪਤੀ ਹਰਮਿਨੀ ਦੀ ਸਫ਼ਲ ਭਾਰਤ ਯਾਤਰਾ ਤੋਂ ਬਾਅਦ, ਮੈਂ ਉਨ੍ਹਾਂ ਨਾਲ ਹੋਣ ਵਾਲੀ ਗੱਲਬਾਤ ਦੀ ਉਡੀਕ ਕਰ ਰਿਹਾ ਹਾਂ, ਜਿਸਦਾ ਉਦੇਸ਼ ਸਾਡੀ ਸਦੀਵੀ ਦੋਸਤੀ ਨੂੰ ਹੋਰ ਮਜ਼ਬੂਤ ਕਰਨਾ ਹੈ। ਅਸੀਂ ਮਿਲ ਕੇ ਆਪਣੇ ਲੋਕਾਂ ਦੀ ਤਰੱਕੀ ਨੂੰ ਅੱਗੇ ਵਧਾਉਣ ਅਤੇ ਹਿੰਦ ਮਹਾਸਾਗਰ ਖੇਤਰ ਵਿੱਚ ਸੁਰੱਖਿਆ ਅਤੇ ਖ਼ੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਾਂਗੇ।
ਇਸ ਯਾਤਰਾ ਦੌਰਾਨ ਮੈਨੂੰ ਸੇਸ਼ੇਲਸ ਦੀ ਸੰਸਦ ਨੂੰ ਸੰਬੋਧਨ ਕਰਨ ਵਾਲਾ ਪਹਿਲਾ ਭਾਰਤੀ ਪ੍ਰਧਾਨ ਮੰਤਰੀ ਬਣਨ ਦਾ ਮਾਣ ਹਾਸਲ ਹੋਵੇਗਾ। ਇਹ ਇਤਿਹਾਸਕ ਮੌਕਾ ਸਾਡੇ ਦੋਵਾਂ ਦੇਸ਼ਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਮਜ਼ਬੂਤ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਸਦੀ ਪਰੰਪਰਾਵਾਂ ਨੂੰ ਦਰਸਾਉਂਦਾ ਹੈ।
ਮੈਂ ਸੇਸ਼ੇਲਸ ਵਿੱਚ ਵੱਸੇ ਸਰਗਰਮ ਭਾਰਤੀ ਭਾਈਚਾਰੇ ਨੂੰ ਮਿਲਣ ਲਈ ਵੀ ਉਤਸੁਕ ਹਾਂ। ਉਨ੍ਹਾਂ ਨੇ ਪੀੜ੍ਹੀਆਂ ਤੋਂ ਭਾਰਤ ਅਤੇ ਸੇਸ਼ੇਲਸ ਦੀ ਵਿਸ਼ੇਸ਼ ਦੋਸਤੀ ਨੂੰ ਮਜ਼ਬੂਤ ਕੀਤਾ ਹੈ ਅਤੇ ਦੋਵਾਂ ਦੇਸ਼ਾਂ ਵਿਚਕਾਰ ਇੱਕ ਜੀਵੰਤ ਪੁਲ ਦੀ ਭੂਮਿਕਾ ਨਿਭਾਈ ਹੈ।
ਮੈਨੂੰ ਪੂਰਾ ਭਰੋਸਾ ਹੈ ਕਿ ਮੇਰੀ ਇਹ ਯਾਤਰਾ ਦੋਵਾਂ ਦੇਸ਼ਾਂ ਵਿਚਕਾਰ ਲੰਮੇ ਸਮੇਂ ਤੋਂ ਚੱਲੇ ਆ ਰਹੇ ਸਬੰਧਾਂ ਨੂੰ ਹੋਰ ਡੂੰਘਾ ਕਰੇਗੀ, ਹਿੰਦ ਮਹਾਸਾਗਰ ਖੇਤਰ ਵਿੱਚ ਸਮੁੰਦਰੀ ਸਹਿਯੋਗ ਨੂੰ ਵਧਾਏਗਾ ਅਤੇ ਇੱਕ ਸੁਰੱਖਿਅਤ, ਸ਼ਾਂਤੀਪੂਰਨ ਅਤੇ ਖ਼ੁਸ਼ਹਾਲ ਹਿੰਦ ਮਹਾਸਾਗਰ ਖੇਤਰ ਦੇ ਸਾਡੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਏਗੀ।
****
ਐੱਮਜੇਪੀਐੱਸ/ਐੱਸਐੱਸ/ਵੀਜੇ
Leaving for Seychelles, where I will take part in their National Day celebrations. This year, it is even more special because it is the Golden Jubilee celebrations.
— Narendra Modi (@narendramodi) June 27, 2026
Seychelles is a valued maritime neighbour and a key partner in our Vision MAHASAGAR, as well as in advancing the…