Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਟੈਲੀਫੋਨ `ਤੇ ਗੱਲਬਾਤ


ਅਮਰੀਕਾ ਦੇ ਰਾਸ਼ਟਰਪਤੀ ਸ੍ਰੀ ਬਰਾਕ ਓਬਾਮਾ ਨੇ ਕੱਲ੍ਹ ਸ਼ਾਮ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਟੈਲੀਫੋਨ `ਤੇ ਗੱਲਬਾਤ ਕੀਤੀ।

ਦੋਹਾਂ ਨੇਤਾਵਾਂ ਨੇ ਪਿਛਲੇ ਸਾਲਾਂ ਦੌਰਾਨ ਅਮਰੀਕਾ ਅਤੇ ਭਾਰਤ ਦਰਮਿਆਨ ਰਿਸ਼ਤਿਆਂ ਵਿੱਚ ਹਰ ਪੱਖੋਂ ਹੋਈ ਤਰੱਕੀ ਅਤੇ ਸਹਿਯੋਗ ਵਿਚਲੇ ਵਾਧੇ ਦੀ ਸਮੀਖਿਆ ਕਰਦਿਆਂ ਤਸੱਲੀ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਠੋਸ ਸਮਰਥਨ ਅਤੇ ਭਾਰਤ ਤੇ ਅਮਰੀਕਾ ਵਿਚਾਲੇ ਰਣਨੀਤਕ ਭਾਈਵਾਲੀ ਦੀ ਮਜ਼ਬੂਤੀ ਵਾਸਤੇ ਉਨ੍ਹਾਂ ਵੱਲੋਂ ਪਾਏ ਯੋਗਦਾਨ ਲਈ ਰਾਸ਼ਟਰਪਤੀ ਓਬਾਮਾ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਓਬਾਮਾ ਨੂੰ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਵਿੱਚ ਸਫ਼ਲ ਹੋਣ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

****

AKT/SH