Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਕਤਰ ਦੇ ਅਮੀਰ ਨਾਲ ਟੈਲੀਫੋਨ‘ਤੇ ਗੱਲਬਾਤ


ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਅਹਮਦ ਬਿਨ ਖਲੀਫਾ ਅਲ ਥਾਨੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਟੈਲੀਫੋਨ‘ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਤਰ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤ ਬਹੁਤ ਮਹੱਤਵ ਦਿੰਦਾ ਹੈ ਜੋ ਸਾਡਾ ਕਰੀਬੀ ਦੋਸਤ ਹੈ ਅਤੇ ਜਿਸ ਨਾਲ ਅਸੀਂ ਵਿਸਤ੍ਰਿਤ ਗੁਆਂਢ ਸਾਂਝਾ ਕਰਦੇ ਹਾਂ। ਉਨ੍ਹਾਂ ਨੇ ਖ਼ਾਸ ਕਰਕੇ ਹਾਲ ਹੀ ਦੇ ਵਰ੍ਹਿਆਂ ਵਿੱਚ, ਦੁਵੱਲੇ ਸਬੰਧਾਂ ਨੂੰ ਤੇਜ਼ੀ ਨਾਲ ਮਜ਼ਬੂਤ ਕਰਨ ਲਈ ਕਤਰ ਦੇ ਮਹਾਮਹਿਮ ਅਮੀਰ ਦੀ ਅਗਵਾਈ ਅਤੇ ਮਾਰਗਦਰਸ਼ਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਦੋਵੇਂ ਨੇਤਾਵਾਂ ਨੇ ਖੇਤਰੀ ਸਥਿਤੀ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ‘ਤੇ ਜ਼ੋਰ ਦਿੱਤਾ ਕਿ ਦਹਿਸ਼ਤਗਰਦੀ ਇਸ ਖੇਤਰ ਅਤੇ ਇਸ ਤੋਂ ਪਰੇ ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਖਤਰਾ ਬਣੀ ਹੋਈ ਹੈ। ਉਨ੍ਹਾਂ ਨੇ ਦਹਿਸ਼ਤਗਰਦੀ ਦੇ ਸਾਰੇ ਰੂਪਾਂ ਨੂੰ ਖ਼ਤਮ ਕਰਨ ਅਤੇ ਸਬੰਧਤਾਂ ਵੱਲੋਂ ਇਸ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਮਹੱਤਵ ‘ਤੇ ਜ਼ੋਰ ਦਿੱਤਾ।

ਨੇਤਾਵਾਂ ਨੇ ਕੱਲ੍ਹ ਆਬੂ ਧਾਬੀ ਵਿਚ ਇਸਲਾਮਿਕ ਸਹਿਯੋਗ ਸੰਗਠਨ (ਓਆਈਸੀ) ਦੇ ਵਿਦੇਸ਼ ਮੰਤਰੀਆਂ ਦੀ 46ਵੀਂ ਕੌਂਸਲ ਵਿੱਚ ਵਿਸ਼ੇਸ਼ ਮਹਿਮਾਨ (Guest of Honour) ਦੇ ਰੂਪ ਵਿੱਚ ਭਾਰਤ ਦੀ ਵਿਦੇਸ਼ ਮੰਤਰੀ ਦੀ ਸ਼ਮੂਲੀਅਤ ਦੇ ਇਤਿਹਾਸਿਕ ਮਹੱਤਵ ਦਾ ਜ਼ਿਕਰ ਕੀਤਾ।

*****

ਏਕੇਟੀ/ਵੀਜੇ