ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 18ਵੇਂ ਬ੍ਰਿਕਸ ਸਿਖ਼ਰ ਸੰਮੇਲਨ ਦੇ ਆਸੇ-ਪਾਸੇ ਕਜ਼ਾਕਿਸਤਾਨ ਗਣਰਾਜ ਦੇ ਮਾਣਯੋਗ ਰਾਸ਼ਟਰਪਤੀ ਕਾਸਿਮ-ਜੋਮਾਰਟ ਤੋਕਾਏਵ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਕਜ਼ਾਕਿਸਤਾਨ ਨਾਲ ਭਾਰਤ ਦੇ ਪ੍ਰਾਚੀਨ ਸੱਭਿਅਤਾਗਤ ਸਬੰਧਾਂ ਨੂੰ ਯਾਦ ਕੀਤਾ ਅਤੇ ਹਾਲ ਹੀ ਦੇ ਸਾਲਾਂ ਵਿੱਚ ਭਾਰਤ-ਕਜ਼ਾਕਿਸਤਾਨ ਸਬੰਧਾਂ ਦੇ ਨਿਰੰਤਰ ਵਿਕਾਸ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਦੋਵਾਂ ਆਗੂਆਂ ਨੇ ਰਾਜਨੀਤਿਕ, ਵਪਾਰ, ਰੱਖਿਆ ਅਤੇ ਸੁਰੱਖਿਆ, ਸੰਪਰਕ, ਊਰਜਾ, ਮਹੱਤਵਪੂਰਨ ਖਣਿਜ, ਉੱਭਰਦੀਆਂ ਤਕਨਾਲੋਜੀਆਂ, ਰਚਨਾਤਮਕ ਅਰਥਵਿਵਸਥਾ ਅਤੇ ਲੋਕਾਂ ਵਿਚਕਾਰ ਸਬੰਧਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਖੇਤਰੀ ਅਤੇ ਅੰਤਰਰਾਸ਼ਟਰੀ ਘਟਨਾਕ੍ਰਮ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਆਗੂਆਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਲਾਭ ਦੇ ਨਾਲ-ਨਾਲ ਖੇਤਰ ਵਿੱਚ ਸ਼ਾਂਤੀ, ਸਥਿਰਤਾ, ਵਿਕਾਸ ਅਤੇ ਖੁਸ਼ਹਾਲੀ ਲਈ ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
*****************
ਐੱਮਜੇਪੀਐੱਸ/ਐੱਸਐੱਸ/ਐੱਸਟੀ