Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਨਵੀਂ ਦਿੱਲੀ ਵਿੱਚ ਬ੍ਰਿਕਸ ਸਿਖ਼ਰ ਸੰਮੇਲਨ ਦੇ ਆਸੇ-ਪਾਸੇ ਫਿਲੀਪੀਨਜ਼ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਦੀ ਨਵੀਂ ਦਿੱਲੀ ਵਿੱਚ ਬ੍ਰਿਕਸ ਸਿਖ਼ਰ ਸੰਮੇਲਨ ਦੇ ਆਸੇ-ਪਾਸੇ ਫਿਲੀਪੀਨਜ਼ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 18ਵੇਂ ਬ੍ਰਿਕਸ ਸਿਖ਼ਰ ਸੰਮੇਲਨ ਦੇ ਆਸੇ-ਪਾਸੇ ਫਿਲੀਪੀਨਜ਼ ਗਣਰਾਜ ਦੇ ਮਾਣਯੋਗ ਰਾਸ਼ਟਰਪਤੀ ਫਰਡੀਨੈਂਡ ਆਰ. ਮਾਰਕੋਸ ਜੂਨੀਅਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਮੌਜੂਦਾ ਆਸੀਆਨ ਪ੍ਰਧਾਨ ਵਜੋਂ ਬ੍ਰਿਕਸ ਸਿਖ਼ਰ ਸੰਮੇਲਨ ਵਿੱਚ ਫਿਲੀਪੀਨਜ਼ ਦੀ ਭਾਗੀਦਾਰੀ ਦਾ ਸਵਾਗਤ ਕੀਤਾ।

ਦੋਵਾਂ ਆਗੂਆਂ ਨੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼, ਪੁਲਾੜ, ਰੇਲਵੇ ਬੁਨਿਆਦੀ ਢਾਂਚਾ, ਵਿੱਤੀ ਤਕਨਾਲੋਜੀ, ਸਿੱਖਿਆ, ਸੈਰ-ਸਪਾਟਾ, ਵਿਗਿਆਨ ਅਤੇ ਤਕਨਾਲੋਜੀ, ਨਵੀਨਤਾ ਅਤੇ ਲੋਕਾਂ ਵਿਚਕਾਰ ਸਬੰਧਾਂ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਡੂੰਘਾ ਅਤੇ ਵਿਆਪਕ ਬਣਾਉਣ ’ਤੇ ਸਹਿਮਤੀ ਪ੍ਰਗਟ ਕੀਤੀ। ਦੋਵਾਂ ਆਗੂਆਂ ਨੇ ਅਗਸਤ 2025 ਵਿੱਚ ਰਾਸ਼ਟਰਪਤੀ ਮਾਰਕੋਸ ਦੀ ਭਾਰਤ ਦੀ ਸਰਕਾਰੀ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਸਥਾਪਤ ਰਣਨੀਤਕ ਭਾਈਵਾਲੀ ਦੇ ਤਹਿਤ ਦੁਵੱਲੇ ਸਬੰਧਾਂ ਨੂੰ ਹੋਰ ਅੱਗੇ ਵਧਾਉਣ ’ਤੇ ਸਹਿਮਤੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਨੇ ਆਫ਼ਤ-ਰੋਧੀ ਬੁਨਿਆਦੀ ਢਾਂਚੇ ਲਈ ਗਠਜੋੜ ਵਿੱਚ ਸ਼ਾਮਲ ਹੋਣ ਦੇ ਫਿਲੀਪੀਨਜ਼ ਦੇ ਫੈਸਲੇ ਦਾ ਸਵਾਗਤ ਕੀਤਾ।

ਦੋਵਾਂ ਆਗੂਆਂ ਨੇ ਆਪਸੀ ਹਿੱਤ ਵਾਲੇ ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ ਅਤੇ ਰਣਨੀਤਕ ਭਾਈਵਾਲੀ ਦੇ ਸਾਰੇ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

*********

ਐੱਮਜੇਪੀਐੱਸ/ਐੱਸਐੱਸ/ਐੱਸਟੀ