Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਨੇਪਾਲ ਦੇ ਪ੍ਰਧਾਨ ਮੰਤਰੀ, ਮਾਣਯੋਗ (Rt. Hon. – ਰਾਈਟ ਆਨਰੇਬਲ) ਸ਼ੇਰ ਬਹਾਦੁਰ ਦੇਉਬਾ ਨਾਲ ਟੈਲੀਫੋਨ `ਤੇ ਗੱਲਬਾਤ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ, ਮਾਣਯੋਗ (Rt. Hon. – ਰਾਈਟ ਆਨਰੇਬਲ) ਸ਼ੇਰ ਬਹਾਦੁਰ ਦੇਉਬਾ ਨਾਲ ਟੈਲੀਫੋਨ `ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਵਿਆਪਕ ਹੜ੍ਹਾਂ ਕਾਰਨ ਨੇਪਾਲ `ਚ ਹੋਏ ਜਾਨੀ ਨੁਕਸਾਨ `ਤੇ ਸੰਵੇਦਨਾ ਪ੍ਰਗਟਾਈ ਅਤੇ ਕਿਹਾ ਕਿ ਭਾਰਤ ਹਰ ਸੰਭਵ ਰਾਹਤ ਸਹਾਇਤਾ ਮੁਹੱਈਆ ਕਰਨ ਲਈ ਤਿਆਰ ਹੈ।

******

AKT/NT