Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ‘ਪ੍ਰਗਤੀ’ ਰਾਹੀਂ ਗੱਲਬਾਤ

ਪ੍ਰਧਾਨ ਮੰਤਰੀ ਦੀ ‘ਪ੍ਰਗਤੀ’ ਰਾਹੀਂ ਗੱਲਬਾਤ

ਪ੍ਰਧਾਨ ਮੰਤਰੀ ਦੀ ‘ਪ੍ਰਗਤੀ’ ਰਾਹੀਂ ਗੱਲਬਾਤ


 ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਸੀਟੀ-ਅਧਾਰਤ, ਮਲਟੀ ਮੋਡਲ ਪਲੇਟਫਾਰਮ ਫਾਰ ਪ੍ਰੋ-ਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ-‘ਪ੍ਰਗਤੀ’ ਰਾਹੀਂ ਆਪਣੀ 29ਵੀਂ ਗੱਲਬਾਤ ਦੀ ਪ੍ਰਧਾਨਗੀ ਕੀਤੀ।

 

ਪ੍ਰਧਾਨ ਮੰਤਰੀ ਨੇ ਦੂਰਸੰਚਾਰ ਖੇਤਰ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ। ਹਾਲ ਹੀ ਵਿੱਚ ਕੀਤੀਆਂ ਟੈਕਨੋਲੋਜੀ ਦਖਲਅੰਦਾਜ਼ੀਆਂ ਸਮੇਤ ਉਨ੍ਹਾਂ ਨੂੰ ਇਸ ਸਬੰਧ ਵਿੱਚ ਹੋਈ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੂਰਸੰਚਾਰ ਖੇਤਰ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਤਾਜ਼ਾ ਟੈਕਨੋਲੋਜੀਕਲ ਹੱਲਾਂ ਉੱਤੇ ਅਧਾਰਤ ਹੋਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੇਵਾ ਪ੍ਰਦਾਤੇ ਖਪਤਕਾਰ ਨੂੰ ਉੱਚ ਪੱਧਰ ਦੀ ਤਸੱਲੀ ਪ੍ਰਦਾਨ ਕਰਨ।

 

ਹੁਣ ਤੱਕ ਹੋਈਆਂ 28 ‘ਪ੍ਰਗਤੀ’ ਮੀਟਿੰਗਾਂ ਵਿੱਚ ਕੁੱਲ 11.75 ਲੱਖ ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਜਾ ਚੁੱਕਾ ਹੈ। ਬਹੁਤ ਸਾਰੇ ਖੇਤਰਾਂ ਵਿੱਚ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਵੀ ਜਾਇਜ਼ਾ ਲਿਆ ਗਿਆ ਹੈ।

 

ਅੱਜ 29ਵੀਂ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਰੇਲਵੇ, ਸ਼ਹਿਰੀ ਵਿਕਾਸ, ਸੜਕ, ਬਿਜਲੀ ਅਤੇ ਕੋਲਾ ਖੇਤਰ ਦੇ 8 ਅਹਿਮ  ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਇਹ ਪ੍ਰੋਜੈਕਟ ਬਹੁਤ ਸਾਰੇ ਰਾਜਾਂ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਹਰਿਆਣਾ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਝਾਰਖੰਡ, ਓਡੀਸ਼ਾ ਅਤੇ ਪੱਛਮੀ ਬੰਗਾਲ ਵੀ ਸ਼ਾਮਲ ਹਨ, ਤੱਕ ਫੈਲੇ ਹੋਏ ਹਨ।

 

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਖਣਿਜ ਖੇਤਰ ਕਲਿਆਣ ਯੋਜਨਾ, ਵਿਸ਼ੇਸ਼ ਤੌਰ ‘ਤੇ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨਜ਼ ਦੇ ਕੰਮ-ਕਾਜ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਹ ਨੋਟ ਕਰਦਿਆਂ ਕਿ ਬਹੁਤ ਸਾਰੇ ਖਾਣਾਂ ਵਾਲੇ ਜ਼ਿਲ੍ਹਿਆਂ ਵਿੱਚ ਕਾਫੀ ਸੰਸਾਧਨ ਮੌਜੂਦ ਹਨ, ਉਨ੍ਹਾਂ ਕੇਂਦਰ ਅਤੇ ਰਾਜਾਂ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਫੰਡਾਂ ਦੀ ਵਰਤੋਂ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਅਤੇ ‘ਈਜ਼ ਆਵ ਲਿਵਿੰਗ’ ਲਈ ਹੀ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਇੱਕ ਮੌਕਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚੋਂ ਖਾਹਿਸ਼ੀ ਜ਼ਿਲ੍ਹਿਆਂ ਨੂੰ ਪੁਰਾਣੇ ਵਿਕਾਸ ਘਾਟੇ ਤੋਂ ਬਾਹਰ ਲਿਆਂਦਾ ਜਾਵੇ।

*****

 

ਏਕੇਟੀ /ਵੀਜੇ /ਐੱਸਬੀਪੀ