Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਸਰਬੀਆ ਗਣਰਾਜ ਦੇ ਰਾਸ਼ਟਰਪਤੀ ਨਾਲ ਮੀਟਿੰਗ

ਪ੍ਰਧਾਨ ਮੰਤਰੀ ਦੀ ਸਰਬੀਆ ਗਣਰਾਜ ਦੇ ਰਾਸ਼ਟਰਪਤੀ ਨਾਲ ਮੀਟਿੰਗ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਏਆਈ ਇੰਪੈਕਟ ਸਮਿਟ’ ਦੌਰਾਨ ਸਰਬੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਅਲੈਗਜ਼ੈਂਡਰ ਵੁਚਿਕ ਨਾਲ ਦੁਵੱਲੀ ਮੀਟਿੰਗ ਕੀਤੀ।

ਪ੍ਰਧਾਨ ਮੰਤਰੀ ਨੇ ਏਆਈ ਇੰਪੈਕਟ ਸਮਿਟ ਵਿੱਚ ਹਿੱਸਾ ਲੈਣ ਲਈ ਰਾਸ਼ਟਰਪਤੀ ਵੁਚਿਕ ਦਾ ਧੰਨਵਾਦ ਕੀਤਾ। ਉਨ੍ਹਾਂ ਨੇ 2017 ਵਿੱਚ ‘ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ’ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਵੁਚਿਕ ਦੀ ਪਿਛਲੀ ਭਾਰਤ ਫੇਰੀ ਅਤੇ ਨਵੰਬਰ 2023 ਵਿੱਚ ਵਰਚੂਅਲ ਤੌਰ ‘ਤੇ ਆਯੋਜਿਤ ਦੂਜੇ ‘ਵਾਇਸ ਆਫ਼ ਦਿ ਗਲੋਬਲ ਸਾਊਥ ਸਮਿਟ’ ਵਿੱਚ ਉਨ੍ਹਾਂ ਦੇ ਭਾਗ ਲੈਣ ਨੂੰ ਵੀ ਯਾਦ ਕੀਤਾ।

ਦੋਵਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼, ਏਆਈ, ਫਿਨ-ਟੈੱਕ, ਸਿੱਖਿਆ, ਖੇਤੀਬਾੜੀ ਅਤੇ ਲੋਕਾਂ ਦਰਮਿਆਨ ਆਦਾਨ-ਪ੍ਰਦਾਨ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਆਪਸੀ ਲਾਭ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਅਤੇ ਹੋਰ ਬਹੁਪੱਖੀ ਮੰਚਾਂ ‘ਤੇ ਇੱਕ-ਦੂਜੇ ਦੇ ਸਮਰਥਨ ਦੀ ਸ਼ਲਾਘਾ ਕੀਤੀ।

*****

ਐੱਮਜੇਪੀਐੱਸ/ਐੱਸਆਰ