Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ 28 ਅਤੇ 29 ਜੁਲਾਈ ਨੂੰ ਲਖਨਊ ਦਾ ਦੌਰਾ ਕਰਨਗੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 28 ਅਤੇ 29 ਜੁਲਾਈ ਨੂੰ ਲਖਨਊ ਦਾ ਦੌਰਾ ਕਰਨਗੇ। ਮਿਤੀ 28 ਨੂੰ ਉਹ ‘‘ਟ੍ਰਾਂਸਫਾਰਮਿੰਗ ਅਰਬਨ ਲੈਂਡਸਕੇਪ’’ ਵਿਸ਼ੇ ’ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਹ ਪ੍ਰੋਗਰਾਮ ਭਾਰਤ ਸਰਕਾਰ ਦੀ ਸ਼ਹਿਰੀ ਵਿਕਾਸ ਯੋਜਨਾ ਪਹਿਲ ਦੀ ਤੀਜੀ ਵਰ੍ਹੇਗੰਢ ਦੇ ਮੌਕੇ ’ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਸ਼ਹਿਰੀ ਵਿਕਾਸ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ, ਅਮਰੂਤ ਅਤੇ ਸਮਾਰਟ ਸਿਟੀ ਯੋਜਨਾਵਾਂ ਸ਼ਾਮਲ ਹਨ।

ਪ੍ਰਧਾਨ ਮੰਤਰੀ ਇਸ ਮੌਕੇ ’ਤੇ ਸ਼ਹਿਰੀ ਵਿਕਾਸ ਮਿਸ਼ਨ ’ਤੇ ਆਯੋਜਿਤ ਇੱਕ ਪ੍ਰਦਰਸ਼ਨੀ ਵੀ ਦੇਖਣ ਜਾਣਗੇ ਅਤੇ ਰਾਜਾਂ ਅਤੇ ਸੰਘ ਸ਼ਾਸਤ ਪ੍ਰਦੇਸ਼ਾਂ ਤੋਂ ਆਏ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ 35 ਲਾਭਾਰਥੀਆਂ ਨੂੰ ਮਿਲਣਗੇ। ਉਹ ਇਸ ਮੌਕੇ ’ਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰਹਿਣ ਵਾਲੇ ਇਸ ਯੋਜਨਾ ਦੇ ਲਾਭਾਰਥੀਆਂ ਨਾਲ ਵੀਡੀਓ ਲਿੰਕ ਰਾਹੀਂ ਉਨ੍ਹਾਂ ਦੇ ਅਨੁਭਵ ਵੀ ਜਾਣਨਗੇ।

ਪ੍ਰਧਾਨ ਮੰਤਰੀ ਇਸ ਮੌਕੇ ’ਤੇ ਸ਼ਹਿਰੀ ਵਿਕਾਸ ਯੋਜਨਾ ਤਹਿਤ ਉੱਤਰ ਪ੍ਰਦੇਸ਼ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਨਗੇ।

ਰਾਜ ਵਿੱਚ ਨਿਵੇਸ਼ ਲਿਆਉਣ ਅਤੇ ਉਦਯੋਗੀਕਰਨ ਉਤਸ਼ਾਹਿਤ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਫਰਵਰੀ 2018 ਵਿੱਚ ਉੱਤਰ ਪ੍ਰਦੇਸ਼ ਨਿਵੇਸ਼ਕ ਸੰਮੇਲਨ ਆਯੋਜਿਤ ਕੀਤਾ ਸੀ। ਇਸ ਨਾਲ ਰਾਜ ਵਿੱਚ ਅਖੁੱਟ ਊਰਜਾ, ਬੁਨਿਆਦੀ ਢਾਂਚਾ, ਬਿਜਲੀ, ਸੂਚਨਾ ਟੈਕਨੋਲੋਜੀ, ਇਲੈਕਟ੍ਰੌਨਿਕ ਨਿਰਮਾਣ ਅਤੇ ਸੈਰ-ਸਪਾਟੇ ਆਦਿ ਦੇ ਖੇਤਰ ਵਿੱਚ 4.28 ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ।

ਪਿਛਲੇ ਕੁਝ ਮਹੀਨਿਆਂ ’ਚ ਰਾਜ ਵਿੱਚ ਸ਼ਹਿਰੀ ਵਿਕਾਸ ਨਾਲ ਜੁੜੇ 81 ਪ੍ਰੋਜੈਕਟਾਂ ਲਈ ਕਰੀਬ 60,000 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਪ੍ਰਧਾਨ ਮੰਤਰੀ 29 ਜੁਲਾਈ ਨੂੰ ਲਖਨਊ ਵਿੱਚ ਇਨ੍ਹਾਂ ਪ੍ਰੋਜੈਕਟਾਂ ਲਈ ਹੋਣ ਵਾਲੇ ਭੂਮੀ ਪੂਜਨ ਸਮਾਰੋਹ ਵਿੱਚ ਸ਼ਾਮਲ ਹੋਣਗੇ।

***

ਏਕੇਟੀ/ਕੇਪੀ/ਐੱਸਐੱਚ