Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਭਾਰਤ ਦੇ ਪਹਿਲੇ ਅਧਿਕਾਰਤ ਦੌਰੇ ‘ਤੇ ਸਵਾਗਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਭਾਰਤ ਦੇ ਪਹਿਲੇ ਇਤਿਹਾਸਕ ਦੌਰੇ ‘ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਬਰਤਾਨੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਵਪਾਰਕ ਵਫ਼ਦ ਵੀ ਆਇਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ ਅਤੇ ਬਰਤਾਨੀਆ ਦਰਮਿਆਨ ਮਜ਼ਬੂਤ ​​ਅਤੇ ਆਪਸੀ ਤੌਰ ‘ਤੇ ਖ਼ੁਸ਼ਹਾਲ ਭਵਿੱਖ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਕੱਲ੍ਹ ਦੀ ਮੀਟਿੰਗ ਦੀ ਉਡੀਕ ਕਰ ਰਹੇ ਹਨ।

ਸ਼੍ਰੀ ਮੋਦੀ ਨੇ ਐਕਸ ‘ਤੇ ਲਿਖਿਆ;

“ਬਰਤਾਨੀਆ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਵਪਾਰਕ ਵਫ਼ਦ ਨਾਲ ਭਾਰਤ ਦੀ ਪਹਿਲੀ ਇਤਿਹਾਸਕ ਯਾਤਰਾ ‘ਤੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਸਵਾਗਤ ਹੈ। ਮਜ਼ਬੂਤ ​​ਅਤੇ ਆਪਸੀ ਤੌਰ ‘ਤੇ ਖ਼ੁਸ਼ਹਾਲ ਭਵਿੱਖ ਦੇ ਸਾਡੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਕੱਲ੍ਹ ਹੋਣ ਵਾਲੀ ਸਾਡੀ ਬੈਠਕ ਦੀ ਉਡੀਕ ਹੈ।

@Keir_Starmer”

 

************

ਐੱਮਜੇਪੀਐੱਸ/ਐੱਸਟੀ