Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸ਼ਾਂਤੀ ਯੋਜਨਾ ਦੇ ਪਹਿਲੇ ਪੜਾਅ ’ਤੇ ਹੋਏ ਸਮਝੌਤੇ ਦਾ ਸਵਾਗਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸ਼ਾਂਤੀ ਯੋਜਨਾ ਦੇ ਪਹਿਲੇ ਪੜਾਅ ’ਤੇ ਹੋਏ ਸਮਝੌਤੇ ਦਾ ਸਵਾਗਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਮਜ਼ਬੂਤ ​​ਅਗਵਾਈ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਬੰਧਕਾਂ ਦੀ ਰਿਹਾਈ ਅਤੇ ਗਾਜ਼ਾ ਦੇ ਲੋਕਾਂ ਨੂੰ ਮਨੁੱਖੀ ਸਹਾਇਤਾ ਵਧਣ ਨਾਲ ਬਹੁਤ ਲੋੜੀਂਦੀ ਰਾਹਤ ਮਿਲੇਗੀ ਅਤੇ ਖੇਤਰ ਵਿੱਚ ਸਥਾਈ ਸ਼ਾਂਤੀ ਦਾ ਰਾਹ ਪੱਧਰਾ ਹੋਵੇਗਾ।

ਪ੍ਰਧਾਨ ਮੰਤਰੀ ਨੇ ਇੱਕ ਪੋਸਟ ਵਿੱਚ ਕਿਹਾ:

“ਅਸੀਂ ਰਾਸ਼ਟਰਪਤੀ ਟਰੰਪ ਦੀ ਸ਼ਾਂਤੀ ਯੋਜਨਾ ਦੇ ਪਹਿਲੇ ਪੜਾਅ ‘ਤੇ ਹੋਏ ਸਮਝੌਤੇ ਦਾ ਸਵਾਗਤ ਕਰਦੇ ਹਾਂ। ਇਹ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਮਜ਼ਬੂਤ ​​ਅਗਵਾਈ ਨੂੰ ਦਰਸਾਉਂਦਾ ਹੈ।

ਅਸੀਂ ਉਮੀਦ ਕਰਦੇ ਹਾਂ ਕਿ ਬੰਧਕਾਂ ਦੀ ਰਿਹਾਈ ਅਤੇ ਮਨੁੱਖੀ ਸਹਾਇਤਾ ਵਿੱਚ ਵਾਧੇ ਨਾਲ ਗਾਜ਼ਾ ਦੇ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਸਥਾਈ ਸ਼ਾਂਤੀ ਦਾ ਰਾਹ ਪੱਧਰਾ ਹੋਵੇਗਾ।

@potus

@realDonaldTrump

@netanyahu”

 

************

ਐੱਮਜੇਪੀਐੱਸ/ਐੱਸਟੀ/ਐੱਸਕੇਐੱਸ