Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼੍ਰੀ ਮਾਰੂਫ ਰਜ਼ਾ ਜੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮਾਰੂਫ ਰਜ਼ਾ ਜੀ ਦੇ ਦੇਹਾਂਤ ’ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਮਾਰੂਫ ਰਜ਼ਾ ਜੀ ਨੇ ਪੱਤਰਕਾਰੀ ਦੀ ਦੁਨੀਆ ਵਿੱਚ ਖ਼ੁਸ਼ਹਾਲ ਅਤੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਰਜ਼ਾ ਨੇ ਰੱਖਿਆ, ਰਾਸ਼ਟਰੀ ਸੁਰੱਖਿਆ ਅਤੇ ਰਣਨੀਤਕ ਮਾਮਲਿਆਂ ਦੀ ਆਪਣੀ ਡੂੰਘੀ ਸਮਝ ਨਾਲ ਜਨਤਕ ਚਰਚਾ ਨੂੰ ਬੇਹਤਰ ਬਣਾਇਆ।

ਸੋਗ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ’ਤੇ ਉਨ੍ਹਾਂ ਨੂੰ ਡੂੰਘਾ ਦੁੱਖ ਹੋਇਆ ਹੈ ਅਤੇ ਉਨ੍ਹਾਂ ਨੇ ਸੋਗ-ਗ੍ਰਸਤ ਪਰਿਵਾਰ ਅਤੇ ਦੋਸਤਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਸਾਂਝਾ ਕਰਦੇ ਹੋਏ ਲਿਖਿਆ:

“ਸ਼੍ਰੀ ਮਾਰੂਫ ਰਜ਼ਾ ਨੇ ਪੱਤਰਕਾਰੀ ਦੀ ਦੁਨੀਆ ਵਿੱਚ ਭਰਪੂਰ ਯੋਗਦਾਨ ਪਾਇਆ। ਉਨ੍ਹਾਂ ਨੇ ਰੱਖਿਆ, ਰਾਸ਼ਟਰੀ ਸੁਰੱਖਿਆ ਅਤੇ ਰਣਨੀਤਕ ਮਾਮਲਿਆਂ ਦੀ ਆਪਣੀ ਡੂੰਘੀ ਸਮਝ ਨਾਲ ਜਨਤਕ ਚਰਚਾ ਨੂੰ ਖ਼ੁਸ਼ਹਾਲ ਬਣਾਇਆ। ਉਨ੍ਹਾਂ ਦੇ ਦੇਹਾਂਤ ’ਤੇ ਮੈਨੂੰ ਡੂੰਘਾ ਦੁੱਖ ਹੋਇਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਸੰਵੇਦਨਾ।”

*********

ਐੱਮਜੇਪੀਐੱਸ/ਪੀਕੇਕੇ