Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਟੈਲੀਫ਼ੋਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਦਾ ਟੈਲੀਫ਼ੋਨ ਆਇਆ। ਦੋਵਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਵਿਸ਼ੇਸ਼ ਰਣਨੀਤਕ ਭਾਈਵਾਲੀ ਵਿੱਚ ਲਗਾਤਾਰ ਹੋ ਰਹੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਆਪਸੀ ਲਾਭ ਲਈ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਹਾਲੀਆ ਘਟਨਾਕ੍ਰਮ ‘ਤੇ ਵਿਚਾਰ-ਵਟਾਂਦਰਾ ਕੀਤਾ।

ਦੋਵੇਂ ਨੇਤਾ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ