Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਮਰੀਕੀ ਉੱਪ-ਰਾਸ਼ਟਰਪਤੀ ਦਾ ਟੈਲੀਫ਼ੋਨ ਆਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਅਮਰੀਕਾ ਦੇ ਉੱਪ-ਰਾਸ਼ਟਰਪਤੀ ਸ਼੍ਰੀ ਜੇ.ਡੀ. ਵੈਂਸ ਵੱਲੋਂ ਟੈਲੀਫ਼ੋਨ ਕਾਲ ਆਈ।

ਪ੍ਰਧਾਨ ਮੰਤਰੀ ਅਤੇ ਉੱਪ-ਰਾਸ਼ਟਰਪਤੀ ਵੈਂਸ ਨੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਉੱਚ-ਪੱਧਰੀ ਰੁਝੇਵਿਆਂ ਵਿੱਚ ਲਗਾਤਾਰ ਬਣੀ ਗਤੀਸ਼ੀਲਤਾ ਨੂੰ ਦੇਖਦੇ ਹੋਏ ਵਪਾਰ, ਰੱਖਿਆ,  ਉੱਭਰ ਰਹੀਆਂ ਤਕਨਾਲੋਜੀਆਂ, ਊਰਜਾ ਸੁਰੱਖਿਆ ਅਤੇ ਮਹੱਤਵਪੂਰਨ ਖਣਿਜਾਂ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਉਨ੍ਹਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਆਲਮੀ ਘਟਨਾਵਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ।

ਪ੍ਰਧਾਨ ਮੰਤਰੀ ਨੇ ਉੱਪ-ਰਾਸ਼ਟਰਪਤੀ ਵੈਂਸ ਅਤੇ ਸ਼੍ਰੀਮਤੀ ਊਸ਼ਾ ਵੈਂਸ ਨੂੰ ਉਨ੍ਹਾਂ ਦੇ ਪੁੱਤਰ ਦੇ ਜਨਮ ‘ਤੇ ਨਿੱਘੀ ਵਧਾਈ ਦਿੱਤੀ ਅਤੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

***********

ਐੱਮਜੇਪੀਐੱਸ/ਐੱਸਐੱਸ/ਵੀਜੇ