Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ ਗਿਆ

ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ ਗਿਆ


ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮਿਨੀ ਨੇ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ  ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਨ੍ਹਾਂ ਦੀ ਵਾਤਾਵਰਨ-ਪੱਖੀ ਅਗਵਾਈ (ਗ੍ਰੀਨ ਲੀਡਰਸ਼ਿਪ), ਵਿਕਾਸਸ਼ੀਲ ਦੇਸ਼ਾਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਅਤੇ ਬਲੂ ਇਕੌਨਮੀ, ਜਲਵਾਯੂ ਤਬਦੀਲੀ, ਸਮੁੰਦਰੀ ਵਸੀਲਿਆਂ ਦੇ ਟਿਕਾਊ ਪ੍ਰਬੰਧਨ ਅਤੇ ਛੋਟੇ ਟਾਪੂ ਵਾਲੇ ਵਿਕਾਸਸ਼ੀਲ ਦੇਸ਼ਾਂ ਦੀਆਂ ਵਿਕਾਸ ਇੱਛਾਵਾਂ ਨੂੰ ਹੁਲਾਰਾ ਦੇਣ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ ਦੀ ਵਚਨਬੱਧਤਾ ਲਈ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ, ਜਦੋਂ ਇਹ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਇਹ ਸਨਮਾਨ ਵਾਤਾਵਰਨ ਦੀ ਸੰਭਾਲ ਅਤੇ ਜਲਵਾਯੂ ਤਬਦੀਲੀ ਵਿਰੁੱਧ ਵਚਨਬੱਧ ਸਾਰੇ ਦੇਸ਼ਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਸਬੰਧਾਂ ਦੇ 50 ਸਾਲ ਪੂਰੇ ਹੋਣ ਮੌਕੇ ਉਨ੍ਹਾਂ ਦੀ ਖਾਸ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦਗਾਰ ਹੋਵੇਗਾ। ਇਹ ਸਨਮਾਨ ਪ੍ਰਧਾਨ ਮੰਤਰੀ ਦੀ ਹਰੇ-ਭਰੇ ਗ੍ਰਹਿ ਪ੍ਰਤੀ ਲੰਮੇ ਸਮੇਂ ਦੀ ਵਚਨਬੱਧਤਾ – ਇੰਟਰਨੈਸ਼ਨਲ ਸੋਲਰ ਅਲਾਇੰਸ, ਮਿਸ਼ਨ ਲਾਈਫ (ਵਾਤਾਵਰਨ ਲਈ ਜੀਵਨ-ਸ਼ੈਲੀ), ‘ਏਕ ਪੇੜ ਮਾਂ ਕੇ ਨਾਮ’, ਇੰਟਰਨੈਸ਼ਨਲ ਬਿੱਗ ਕੈਟ ਅਲਾਇੰਸ – ਨੂੰ ਮਾਨਤਾ ਦਿੰਦਾ ਹੈ। ਇਹ ਸਨਮਾਨ ਪ੍ਰਧਾਨ ਮੰਤਰੀ ਨੂੰ ਟਿਕਾਊ ਵਿਕਾਸ ਨੂੰ ਹੁਲਾਰਾ ਦੇਣ ਲਈ ਦਿੱਤੇ ਗਏ ਕਈ ਪੁਰਸਕਾਰਾਂ – ਐੱਫਏਓ ਵੱਲੋਂ ਦਿੱਤਾ ਗਿਆ ਐਗਰੀਕੋਲਾ ਮੈਡਲ, ਸਿਓਲ ਸ਼ਾਂਤੀ ਪੁਰਸਕਾਰ ਅਤੇ ਸੰਯੁਕਤ ਰਾਸ਼ਟਰ ਦੇ ‘ਚੈਂਪੀਅਨ ਆਫ਼ ਦਿ ਅਰਥ’ – ਵਿੱਚੋਂ ਇੱਕ ਹੈ।

ਇਹ ਸਨਮਾਨ ਹਿੰਦ ਮਹਾਸਾਗਰ ਖੇਤਰ ਵਿੱਚ ਸਮਰੱਥਾ ਵਿਕਾਸ, ਵਾਤਾਵਰਨ ਸੰਭਾਲ, ਟਿਕਾਊ ਵਿਕਾਸ ਦੀਆਂ ਪਹਿਲਕਦਮੀਆਂ ਅਤੇ ਸਾਂਝੀਆਂ ਤਰਜੀਹਾਂ ਨੂੰ ਅੱਗੇ ਵਧਾਉਣ ਵਿੱਚ ਭਾਰਤ ਦੀ ਵਧਦੀ ਭੂਮਿਕਾ ਨੂੰ ਸੇਸ਼ੇਲਸ ਵੱਲੋਂ ਦਿੱਤੀ ਜਾਣ ਵਾਲੀ ਅਹਿਮੀਅਤ ਨੂੰ ਦਰਸਾਉਂਦਾ ਹੈ।

 

****

ਐੱਮਜੇਪੀਐੱਸ/ਐੱਸਐੱਸ/ਵੀਜੇ