ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਵੀ ਦੁਨੀਆ ਭਰ ਦੇ ਨੇਤਾਵਾਂ ਤੋਂ ਵਧਾਈ ਸੰਦੇਸ਼ਪ੍ਰਾਪਤ ਹੋਣੇ ਜਾਰੀ ਰਹੇ। ਇਨ੍ਹਾਂ ਸੰਦੇਸ਼ਾਂ ਵਿੱਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਮਾਣਯੋਗ ਮੈਤਰੀਪਾਲਸਿਰਿਸੇਨਾ(MaithripalaSirisena), ਸਾਊਦੀ ਅਰਬ ਦੇ ਮਹਾਮਹਿਮ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ ਸਾਊਦ(Salman bin Abdulaziz Al Saud), ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ ਆਰ ਦੇ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ (Pushpa Kamal Dahal)‘ਪ੍ਰਚੰਡ’(‘Prachanda’) ਦੀਆਟੈਲੀਫੋਨਰਾਹੀਂ ਦਿੱਤੀਆਂ ਗਈਆਂ ਸ਼ੁਭਕਾਮਨਾਵਾਂ ਵੀ ਸ਼ਾਮਲ ਹਨ ।
ਪ੍ਰਧਾਨ ਮੰਤਰੀ ਦਾ ਦਿਲੋਂ ਸੁਆਗਤ ਕਰਦਿਆਂ, ਰਾਸ਼ਟਰਪਤੀ ਸਿਰਿਸੇਨਾ ਨੇ ਦੋਹਾਂ ਗੁਆਂਢੀ ਦੇਸ਼ਾਂ ਦਰਮਿਆਨ ਆਪਸੀ ਸਬੰਧਾਂ ਦੀ ਤਾਕਤ ਅਤੇ ਭਵਿੱਖ ਵਿੱਚ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਦੀ ਇੱਛਾ ਪ੍ਰਗਟਾਈ। ਪ੍ਰਧਾਨ ਮੰਤਰੀ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨੂੰਧੰਨਵਾਦ ਦਿੰਦੇ ਹੋਏ ਦੋਹਾਂ ਦੇਸ਼ਾਂ ਅਤੇ ਖੇਤਰ ਦੇ ਲੋਕਾਂ ਦੀਭਲਾਈਲਈ ਅਧਿਕ ਨੇੜਤਾ ਅਤੇ ਤਤਪਰਤਾਨਾਲ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ।
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਦੇ ਲੋਕਾਂ ਦੀ ਪ੍ਰਗਤੀ ਅਤੇ ਖੁਸ਼ਹਾਲੀ ਲਈ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦੇਣ ਲਈ ਸਾਊਦੀ ਅਰਬ ਦੇ ਕਿੰਗ ਨੂੰ ਧੰਨਵਾਦ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਅਤੇ ਸਾਊਦੀ ਅਰਬ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਊਦੀ ਅਰਬ ਦੇ ਮਹਾਮਹਿਮ ਦੇ ਮਾਰਗਦਰਸ਼ਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ।
ਰਾਸ਼ਟਰਪਤੀ ਟ੍ਰੰਪ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਬੇਮਿਸਾਲ ਚੁਣਾਂਵੀ ਜਿੱਤ ’ਤੇ ਵਧਾਈ ਦਿੱਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਅਤੇ ਗਲੋਬਲ ਮਾਮਲਿਆਂ ’ਤੇ ਚਰਚਾ ਕਰਨ ਲਈ ਜਾਪਾਨ ਦੇ ਓਸਾਕਾ ਵਿੱਚ ਆਗਾਮੀ ਜੀ-20 ਸਿਖ਼ਰ ਸੰਮੇਲਨ ਵਿੱਚ ਮੁਲਾਕਾਤ ’ਤੇ ਆਪਣੀ ਸਹਿਮਤੀ ਪ੍ਰਗਟਾਈ । ਦੋਹਾਂ ਨੇਤਾਵਾਂ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਮਜ਼ਬੂਤ ਅਤੇ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਨਾਲ ਮਿਲ ਕੇ ਕੰਮ ਕਰਨ ਦੀ ਵੀ ਸਹਿਮਤੀ ਪ੍ਰਗਟਾਈ ।
******
ਏਕੇਟੀ/ਐੱਸਐੱਚ