Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੇ ਵੱਡੇ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੇ ਵੱਡੇ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ ਦਾ ਵਿਸ਼ੇਸ਼ ਜ਼ਿਕਰ ਕੀਤਾ ਕਿ ਅਧਿਆਪਕ ਦਿਵਸ ਸਮਾਜ ਵਿੱਚ ਅਧਿਆਪਕਾਂ ਦੇ ਵੱਡੇ ਯੋਗਦਾਨ ਦੀ ਸ਼ਲਾਘਾ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਡਾਕਟਰ ਐੱਸ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਵੀ ਦਿਨ ਹੈ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਬੀਤੇ ਕੱਲ੍ਹ 7, ਲੋਕ ਕਲਿਆਣ ਮਾਰਗ (ਐੱਲਕੇਐੱਮ) ਵਿੱਚ ਸੱਦੇ ਗਏ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਹੋਈ ਗੱਲਬਾਤ ਦੀਆਂ ਝਲਕੀਆਂ ਵੀ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“#TeachersDay ਸਾਡੇ ਸਮਾਜ ਵਿੱਚ ਅਧਿਆਪਕਾਂ ਦੇ ਵੱਡੇ ਯੋਗਦਾਨ ਦੀ ਸ਼ਲਾਘਾ ਕਰਨ ਦਾ ਦਿਨ ਹੈ। ਇਹ ਡਾਕਟਰ ਐੱਸ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਦਿਨ ਵੀ ਹੈ।

ਬੀਤੇ ਕੱਲ੍ਹ ਜਦੋਂ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨੂੰ 7, ਐੱਲਕੇਐੱਮ ਵਿੱਚ ਸੱਦਿਆ ਗਿਆ, ਤਾਂ ਇੱਥੇ ਇਹ ਕੁਝ ਹੋਇਆ…”

 

************

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ