Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਨੂੰ ਪੱਤਰ ਲਿਖ ਕੇ ਇਸ ਪਵਿੱਤਰ ਤੀਰਥ ਯਾਤਰਾ ਨੂੰ ਪੰਜ ਸੰਕਲਪਾਂ ਨਾਲ ਜੋੜਿਆ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਲਾਨਾ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਤੀਰਥ ਯਾਤਰਾ ਹਰ ਪੱਖੋਂ ਸੁਰੱਖਿਅਤ ਅਤੇ ਮੰਗਲਮਈ ਹੋਵੇ। ਸ਼੍ਰੀ ਮੋਦੀ ਨੇ ਕਿਹਾ, “ਬਾਬਾ ਬਰਫ਼ਾਨੀ ਦੇ ਦਰਸ਼ਨਾਂ ਨਾਲ ਸਬੰਧਤ ਅਮਰਨਾਥ ਯਾਤਰਾ ਸਾਡੀ ਅਧਿਆਤਮਿਕ ਪਰੰਪਰਾ ਅਤੇ ਸੱਭਿਆਚਾਰਕ ਏਕਤਾ ਦਾ ਇੱਕ ਸਦੀਵੀ ਅਧਿਆਇ ਹੈ।”

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਇਸ ਪਵਿੱਤਰ ਯਾਤਰਾ ਨੂੰ ਪੰਜ ਸੰਕਲਪਾਂ ਨਾਲ ਜੋੜਿਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

ਬਾਬਾ ਬਰਫ਼ਾਨੀ ਦੇ ਦਰਸ਼ਨਾਂ ਨਾਲ ਸਬੰਧਤ ਸ਼੍ਰੀ ਅਮਰਨਾਥ ਯਾਤਰਾ ਸਾਡੀ ਅਧਿਆਤਮਿਕ ਪਰੰਪਰਾ ਅਤੇ ਸੱਭਿਆਚਾਰਕ ਏਕਤਾ ਦਾ ਇੱਕ ਸਦੀਵੀ ਅਧਿਆਇ ਹੈ। ਮੇਰੀ ਕਾਮਨਾ ਹੈ ਕਿ ਸ਼ਿਵ ਭਗਤਾਂ ਦੀ ਇਹ ਯਾਤਰਾ ਹਰ ਪੱਖੋਂ ਸੁਰੱਖਿਅਤ ਅਤੇ ਮੰਗਲਮਈ ਹੋਵੇ! ਇਸ ਪਵਿੱਤਰ ਮੌਕੇ ‘ਤੇ ਸ਼ਰਧਾਲੂਆਂ ਲਈ ਪੰਜ ਸੰਕਲਪਾਂ ਨਾਲ ਜੁੜਿਆ ਮੇਰਾ ਇਹ ਪੱਤਰ… 

 

************

 

ਐੱਮਜੇਪੀਐੱਸ/ਐੱਸਐੱਸ/ਵੀਜੇ