ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ ‘ਤੇ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਅਤੇ ਅਮਰੀਕਾ ਦੇ ਲੋਕਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਭਾਰਤ-ਅਮਰੀਕਾ ਸਾਂਝੇਦਾਰੀ ਦੀ ਸਥਾਈ ਤਾਕਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਦੋਵਾਂ ਲੋਕਤੰਤਰਾਂ ਵਿਚਕਾਰ ਰਿਸ਼ਤਾ ਸਿਰਫ਼ ਇੱਕ ਰਣਨੀਤਕ ਸਾਂਝੇਦਾਰੀ ਤੱਕ ਸੀਮਤ ਨਹੀਂ ਹਨ, ਸਗੋਂ ਇਹ ਲੋਕਤੰਤਰ ਦੀਆਂ ਸਾਂਝੀਆਂ ਕਦਰਾਂ-ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਆਪਣੇ ਲੋਕਾਂ ਦੀ ਅਸੀਮਤ ਸੰਭਾਵਨਾਵਾਂ ਵਿੱਚ ਭਰੋਸੇ ‘ਤੇ ਅਧਾਰਿਤ ਹੈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
140 ਕਰੋੜ ਭਾਰਤੀਆਂ ਵੱਲੋਂ, ਮੈਂ ਰਾਸ਼ਟਰਪਤੀ ਟਰੰਪ ਅਤੇ ਅਮਰੀਕਾ ਦੇ ਲੋਕਾਂ ਨੂੰ ਤੁਹਾਡੀ ਆਜ਼ਾਦੀ ਦੀ ਇਸ ਇਤਿਹਾਸਕ 250ਵੀਂ ਵਰ੍ਹੇਗੰਢ ‘ਤੇ ਦਿਲੋਂ ਵਧਾਈ ਦਿੰਦਾ ਹਾਂ।
ਭਾਰਤ ਅਤੇ ਅਮਰੀਕਾ ਸਿਰਫ਼ ਇੱਕ ਰਣਨੀਤਕ ਸਾਂਝੇਦਾਰੀ ਤੋਂ ਕਿਤੇ ਵਧ ਕੇ ਇੱਕ ਡੂੰਘਾ ਰਿਸ਼ਤਾ ਸਾਂਝਾ ਕਰਦੇ ਹਨ। ਲੋਕਤੰਤਰ, ਕਾਨੂੰਨ ਦੇ ਸ਼ਾਸਨ ਅਤੇ ਆਪਣੇ ਲੋਕਾਂ ਦੀ ਅਸੀਮਤ ਸੰਭਾਵਨਾਵਾਂ ਵਿੱਚ ਸਾਡਾ ਸਾਂਝਾ ਭਰੋਸਾ ਸਾਡੀ ਦੋਸਤੀ ਨੂੰ ਵਿਸ਼ਵ ਭਲਾਈ ਦੀ ਇੱਕ ਤਾਕਤ ਬਣਾਉਂਦਾ ਹੈ।
ਆਉਣ ਵਾਲੇ 250 ਸਾਲ ਅਮਰੀਕਾ ਲਈ ਹੋਰ ਵੀ ਵਧੇਰੇ ਖ਼ੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲੈ ਕੇ ਆਉਣ ਅਤੇ ਭਾਰਤ-ਅਮਰੀਕਾ ਸਾਂਝੇਦਾਰੀ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ।
@POTUS
@realDonaldTrump
On behalf of 1.4 billion Indians, I extend my warmest congratulations to President Trump and the people of the United States on the historic 250th anniversary of your Independence.
India and the United States share more than a strategic partnership. Our shared belief in…
— Narendra Modi (@narendramodi) July 4, 2026
*********
ਐੱਮਜੇਪੀਐੱਸ/ਐੱਸਐੱਸ/ਵੀਜੇ