Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਐੱਚ ਡਬਲਿਊ ਬੁਸ਼ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਐੱਚ ਡਬਲਿਊ ਬੁਸ਼ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਜਾਰਜ ਐੱਚ ਡਬਲਿਊ ਬੁਸ਼ ਦੇ ਅਕਾਲ ਚਲਾਣੇ ਤੇ ਮੈਂ ਉਨ੍ਹਾਂ ਦੇ ਪਰਿਵਾਰ ਅਤੇ ਅਮਰੀਕਾ ਦੇ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਵਿਸ਼ਵ ਇਤਿਹਾਸ ਦੇ ਬੇਹੱਦ ਸੰਕਟਮਈ ਦੌਰ ਵਿੱਚ ਉਹ ਇੱਕ ਪ੍ਰਮੁੱਖ ਸਟੇਟਸਮੈਨ ਸਨ। ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਐੱਚ ਡਬਲਿਊ ਬੁਸ਼ ਭਾਰਤ ਅਤੇ ਅਮਰੀਕਾ ਦਰਮਿਆਨ ਮਜ਼ਬੂਤ ਸਬੰਧਾਂ ਦੇ ਹਿਮਾਇਤੀ ਸਨ। ਉਨ੍ਹਾਂ ਦੀ ਕਮੀ ਬਹੁਤ ਮਹਿਸੂਸ ਕੀਤੀ ਜਾਵੇਗੀ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ”  

***

ਏਕੇਟੀ/ਐੱਸਐੱਚ