Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਮਰੀਕੀ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ ਬਾਰੇ ਟੈਲੀਫੋਨ ‘ਤੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਦਾ ਫੋਨ ਆਇਆ।

ਦੋਵਾਂ ਨੇਤਾਵਾਂ ਦਰਮਿਆਨ ਪੱਛਮੀ ਏਸ਼ੀਆ ਦੀ ਬਦਲਦੀ ਸਥਿਤੀ ‘ਤੇ ਵਿਚਾਰਾਂ ਦਾ ਸਾਰਥਕ ਅਦਾਨ-ਪ੍ਰਦਾਨ ਹੋਇਆ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਭਾਰਤ ਇਸ ਖੇਤਰ ਵਿੱਚ ਤਣਾਅ ਘੱਟ ਕਰਨ ਅਤੇ ਜਲਦੀ ਤੋਂ ਜਲਦੀ ਸ਼ਾਂਤੀ ਬਹਾਲੀ ਦਾ ਸਮਰਥਨ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਹੋਰਮੁਜ਼ ਸਟ੍ਰੇਟ ਨੂੰ ਖੁੱਲ੍ਹਾ, ਸੁਰੱਖਿਅਤ ਅਤੇ ਪਹੁੰਚਯੋਗ ਬਣਾਈ ਰੱਖਣ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਇਹ ਵਿਸ਼ਵਵਿਆਪੀ ਸ਼ਾਂਤੀ, ਸਥਿਰਤਾ ਅਤੇ ਆਰਥਿਕ ਭਲਾਈ ਲਈ ਬਹੁਤ ਮਹੱਤਵਪੂਰਨ ਹੈ।

ਦੋਵੇਂ ਨੇਤਾ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਸਬੰਧ ਵਿੱਚ ਇੱਕ-ਦੂਜੇ ਦੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।

ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:

 “ਰਾਸ਼ਟਰਪਤੀ ਟਰੰਪ ਦਾ ਫੋਨ ਆਇਆ ਅਤੇ ਉਨ੍ਹਾਂ ਦੇ ਨਾਲ ਪੱਛਮੀ ਏਸ਼ੀਆ ਦੀ ਸਥਿਤੀ ‘ਤੇ ਵਿਚਾਰਾਂ ਦਾ ਸਾਰਥਕ ਅਦਾਨ-ਪ੍ਰਦਾਨ ਹੋਇਆ। ਭਾਰਤ ਇਸ ਖੇਤਰ ਵਿੱਚ ਤਣਾਅ ਘੱਟ ਕਰਨ ਅਤੇ ਜਲਦੀ ਤੋਂ ਜਲਦੀ ਸ਼ਾਂਤੀ ਬਹਾਲੀ ਦਾ ਸਮਰਥਨ ਕਰਦਾ ਹੈ। ਪੂਰੇ ਵਿਸ਼ਵ ਲਈ ਇਹ ਜ਼ਰੂਰੀ ਹੈ ਕਿ ਹੋਰਮੁਜ਼ ਸਟ੍ਰੇਟ ਖੁੱਲ੍ਹਾ, ਸੁਰੱਖਿਅਤ ਅਤੇ ਪਹੁੰਚਯੋਗ ਬਣਿਆ ਰਹੇ। ਅਸੀਂ ਸ਼ਾਂਤੀ ਅਤੇ ਸਥਿਰਤਾ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਸਬੰਧ ਵਿੱਚ ਨਿਰੰਤਰ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।

@realDonaldTrump

@POTUS”

 

*****

ਐੱਮਜੇਪੀਐੱਸ/ਐੱਸਟੀ/ਏਕੇ