Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਸਾਮ ਦੇ ਸੰਸਦ ਮੈਂਬਰਾਂ ਨਾਲ ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਜੂਦਾ ਹੜ੍ਹ ਦੀ ਸਥਿਤੀ ਬਾਰੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਸਾਮ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਸ਼੍ਰੀ ਮੋਦੀ ਨੇ ਸਾਰਿਆਂ ਦੀ ਸੁਰੱਖਿਆ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਅਸਾਮ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਜੂਦਾ ਹੜ੍ਹ ਦੀ ਸਥਿਤੀ ਬਾਰੇ ਚਰਚਾ ਕੀਤੀ।

ਕੇਂਦਰ ਸਰਕਾਰ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਸਾਮ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ। ਮੈਂ ਸਾਰਿਆਂ ਦੀ ਸੁਰੱਖਿਆ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਦਾ ਹਾਂ।”

******

ਐੱਮਜੇਪੀਐੱਸ/ਐੱਸਐੱਸ/ਐੱਸਟੀ